ਕੇਂਦਰੀ ਜੇਲ੍ਹ ਦੇ ਬਾਹਰੋਂ ਸ਼ੱਕੀ ਵਿਅਕਤੀ ਗ੍ਰਿਫ਼ਤਾਰ, ਬਰਾਮਦ ਹੋਇਆ ਇਹ ਸਾਮਾਨ
Monday, Nov 28, 2022 - 01:10 AM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਬਾਹਰੋਂ ਐਤਵਾਰ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੇ ਕਬਜ਼ੇ 'ਚੋਂ 30 ਗ੍ਰਾਮ ਹੈਰੋਇਨ, 4 ਮੋਬਾਈਲ, ਇਕ ਅਡਾਪਟਰ, 101 ਬੀੜੀਆਂ ਦੇ ਪੈਕਟ, 1 ਸਿਗਰਟ ਦਾ ਪੈਕਟ ਤੇ ਤੰਬਾਕੂ ਦਾ 1 ਪੈਕਟ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਇਸਲਾਮਾਬਾਦ ਵੱਲੋਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸੁਨਿਆਰੇ ਦੀ ਦੁਕਾਨ 'ਤੇ ਨਕਾਬਪੋਸ਼ਾਂ ਦਾ ਕਾਰਨਾਮਾ, CCTV ਖੰਗਾਲ ਰਹੀ ਪੁਲਸ (ਵੀਡੀਓ)
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮੁਲਜ਼ਮ ਇਹ ਸਾਰਾ ਸਾਮਾਨ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਲਿਜਾ ਰਿਹਾ ਸੀ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : STF ਦੀ ਵੱਡੀ ਕਾਮਯਾਬੀ, ਪਾਕਿ ਤੋਂ ਆਈ ਹਥਿਆਰਾਂ ਦੀ ਖੇਪ ਤੇ 2 ਕਿਲੋ ਹੈਰੋਇਨ ਸਣੇ ਸਮੱਗਲਰ ਕਾਬੂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।