ਵਲਟੋਹਾ ਨੂੰ ਸਿੱਖ ਪੰਥ ’ਚੋਂ ਛੇਕਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਫ਼ਰਮਾਨ ਜਾਰੀ ਕਰਨ : ਸਵਰਨ ਸਿੰਘ

Friday, Oct 18, 2024 - 08:45 PM (IST)

ਵਲਟੋਹਾ ਨੂੰ ਸਿੱਖ ਪੰਥ ’ਚੋਂ ਛੇਕਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਫ਼ਰਮਾਨ ਜਾਰੀ ਕਰਨ : ਸਵਰਨ ਸਿੰਘ

ਅੰਮ੍ਰਿਤਸਰ (ਛੀਨਾ)- 'ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਕਿਰਦਾਰਕੁਸ਼ੀ ਕਰਨ ਦੀ ਸਾਜਿਸ਼ ਘੜਨ ਵਾਲੇ ਵਿਰਸਾ ਸਿੰਘ ਵਲਟੋਹਾ ਦੇ ਖਿਲਾਫ਼ ਸਮੁੱਚੀ ਸਿੱਖ ਕੌਮ ’ਚ ਭਾਰੀ ਰੋਸ ਦੀ ਲਹਿਰ ਹੈ।' ਇਹ ਵਿਚਾਰ ਆਲ ਇੰਡੀਆ ਕੰਬੋਜ ਮਹਾ ਸਭਾ ਦੇ ਜ਼ਿਲ੍ਹਾ ਉਪ ਪ੍ਰਧਾਨ ਸਵਰਨ ਸਿੰਘ ਰੰਧੇ ਵਾਲਿਆਂ ਨੇ ਗੱਲਬਾਤ ਕਰਦਿਆਂ ਪ੍ਰਗਟਾਏ। 

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਜਥੇਦਾਰ ਸਾਹਿਬਾਨਾਂ ਨੂੰ ਧਮਕਾਉਣ ਤੇ ਉਨ੍ਹਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਰਮਾਨ ਜਾਰੀ ਕਰ ਕੇ ਸਿੱਖ ਪੰਥ ’ਚੋਂ ਛੇਕ ਦੇਣਾ ਚਾਹੀਦਾ ਹੈ। ਸਵਰਨ ਸਿੰਘ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਧੀਆਂ ਬਾਰੇ ਅਤਿ ਨਿੰਦਣਯੋਗ ਕੁਮੈਂਟ ਕਰਨ ਤੇ ਕਰਵਾਉਣ ਵਾਲੇ ਲੋਕਾਂ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰੇਗੀ ਕਿਉਂਕਿ ਇਹ ਨੀਚਤਾ ਦੀ ਹੱਦ ਹੈ।

ਇਹ ਵੀ ਪੜ੍ਹੋ- MP ਔਜਲਾ ਨੇ CM ਮਾਨ ਨੂੰ ਲਿਖੀ ਚਿੱਠੀ, ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਿਸਾਲੀ ਸਜ਼ਾ ਦੀ ਕੀਤੀ ਮੰਗ

ਸਵਰਨ ਸਿੰਘ ਨੇ ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਤਕੜੇ ਹੋ ਕੇ ਸਿੱਖ ਕੌਮ ਦੀ ਅਗਵਾਈ ਕਰਨ ਤੇ ਕਿਸੇ ਵੀ ਤਾਕਤ ਦੇ ਦਬਾਅ ਹੇਠ ਆ ਕੇ ਅਸਤੀਫਾ ਨਾ ਦੇਣ, ਕਿਉਂਕਿ ਸਮੁੱਚੀ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ ਤੇ ਹੁਣ ਪੰਥ ਦੋਖੀਆਂ ਨੂੰ ਸਬਕ ਸਿਖਾਉਣ ਦਾ ਵੀ ਵੇਲਾ ਆ ਗਿਆ ਹੈ। 

ਸਵਰਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੁਣ ਕੋਈ ਅਜਿਹਾ ਮਿਸਾਲੀ ਫੈਸਲਾ ਸੁਣਾਉਣ, ਜਿਸ ਨੂੰ ਇਤਿਹਾਸ ਦੇ ਪੰਨਿਆ 'ਚ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇ ਤੇ ਮੁੜ ਕਿਸੇ ਵੀ ਵਿਅਕਤੀ ਦੀ ਸਿੱਖ ਕੌਮ ਦੇ ਜਥੇਦਾਰ ਸਾਹਿਬਾਨਾਂ ਖਿਲਾਫ਼ ਅਪਮਾਨਜਨਕ ਸ਼ਬਦ ਬੋਲਣ ਦੀ ਹਿੰਮਤ ਨਾ ਪਵੇ।

ਇਹ ਵੀ ਪੜ੍ਹੋ- ਭੈਣ ਦੇ ਪੁੱਤ ਹੋਣ ਦੀ ਖੁਸ਼ੀ 'ਚ ਮਿਠਾਈ ਲੈਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋਵਾਂ ਦੀ ਹੋ ਗਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News