ਲੋਕਾਂ ਦੀ ਸਿਹਤ ਨਾਲ ਖਿਲਵਾੜ, ਇਸ ਜ਼ਿਲ੍ਹੇ ''ਚ ਸ਼ਰੇਆਮ ਘਟੀਆ ਮਟੀਰੀਅਲ ਨਾਲ ਤਿਆਰ ਹੋ ਰਹੀਆਂ ਮਿਠਾਈਆਂ

Saturday, Oct 21, 2023 - 12:38 PM (IST)

ਲੋਕਾਂ ਦੀ ਸਿਹਤ ਨਾਲ ਖਿਲਵਾੜ, ਇਸ ਜ਼ਿਲ੍ਹੇ ''ਚ ਸ਼ਰੇਆਮ ਘਟੀਆ ਮਟੀਰੀਅਲ ਨਾਲ ਤਿਆਰ ਹੋ ਰਹੀਆਂ ਮਿਠਾਈਆਂ

ਤਰਨਤਾਰਨ (ਰਮਨ ਚਾਵਲਾ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜਿੱਥੇ ਸਰਕਾਰ ਵਲੋਂ ਵੱਖ-ਵੱਖ ਅਧਿਕਾਰੀਆਂ ਦੇ ਤਬਾਦਲੇ ਇੱਧਰੋਂ ਉੱਧਰ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਹਨ, ਉੱਥੇ ਹੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਅੰਦਰ ਦੂਸਰੇ ਜ਼ਿਲ੍ਹਿਆਂ ਤੋਂ ਹਨੇਰ ਸਵੇਰ ਦਾ ਲਾਭ ਲੈਂਦੇ ਘਟੀਆ ਕਿਸਮ ਨਾਲ ਤਿਆਰ ਵੱਖ-ਵੱਖ ਮਿਠਾਈਆਂ ਨੂੰ ਸਪਲਾਈ ਕਰਨ ਦਾ ਧੰਦਾ ਜ਼ੋਰਾਂ ’ਤੇ ਚੱਲ ਰਿਹਾ ਹੈ। ਘਟੀਆ ਮਟੀਰੀਅਲ ਨਾਲ ਤਿਆਰ ਹੋਈਆਂ ਵੱਖ-ਵੱਖ ਕਿਸਮ ਦੀਆਂ ਮਿਠਾਈਆਂ ਨਾਲ ਲੋਕਾਂ ਦੀ ਸਿਹਤ ਖ਼ਰਾਬ ਹੋ ਰਹੀ ਹੈ, ਜਿਸ ਨੂੰ ਰੋਕਣ ਲਈ ਸਿਹਤ ਵਿਭਾਗ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ।

ਜਾਣਕਾਰੀ ਦਿੰਦੇ ਹੋਏ ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਰਹੱਦੀ ਇਲਾਕੇ ਦੇ ਵੱਖ-ਵੱਖ ਇਲਾਕਿਆਂ ਵਿਚ ਮੌਜੂਦ ਮਿਠਾਈ ਦੀਆਂ ਦੁਕਾਨਾਂ ਉੱਪਰ ਜ਼ਿਆਦਾਤਰ ਹਲਵਾਈਆਂ ਵਲੋਂ ਰੈਡੀਮੇਡ ਮਿਠਾਈਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਜਿਨ੍ਹਾਂ ਦੀ ਸਪਲਾਈ ਦੂਸਰੇ ਜ਼ਿਲ੍ਹਿਆਂ ਤੋਂ ਹੋ ਰਹੀ ਹੈ। ਗਿੱਲ ਨੇ ਦੱਸਿਆ ਕਿ ਇਨ੍ਹਾਂ ਰੈਡੀਮੇਡ ਮਿਠਾਈਆਂ ਨੂੰ ਜਿੱਥੇ ਘਟੀਆ ਮਟੀਰੀਅਲ ਨਾਲ ਤਿਆਰ ਕੀਤਾ ਜਾ ਰਿਹਾ ਹੈ ਉੱਥੇ ਹੀ ਇਨ੍ਹਾਂ ਦੀ ਵਰਤੋਂ ਨਾਲ ਲੋਕ ਵੱਖ-ਵੱਖ ਭਿਆਨਕ ਬੀਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ। ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਕ ਪਾਸੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋਣ ਨੂੰ ਰੋਕਣ ਦੇ ਮਕਸਦ ਨਾਲ ਵੱਖ-ਵੱਖ ਉਪਰਾਲੇ ਕਰਦੇ ਹੋਏ ਦਾਅਵੇ ਕੀਤੇ ਜਾਂਦੇ ਹਨ ਅਤੇ ਦੂਜੇ ਹੀ ਪਾਸੇ ਘਟੀਆ ਕਿਸਮ ਦੀਆਂ ਮਿਠਾਈਆਂ ਧੜੱਲੇ ਨਾਲ ਵੇਚੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ- ਡਿਪਲੋਮੈਟਾਂ ਨੂੰ ਲੈ ਕੇ ਭਾਰਤ ਨਾਲ ਵਿਵਾਦ 'ਚ ਅਮਰੀਕਾ ਤੇ ਯੂਕੇ ਨੇ ਕੀਤਾ ਕੈਨੇਡਾ ਦਾ ਸਮਰਥਨ

ਉਨ੍ਹਾਂ ਦੱਸਿਆ ਕਿ ਇਨ੍ਹਾਂ ਘਟੀਆ ਕਿਸਮ ਨਾਲ ਤਿਆਰ ਕੀਤੀਆਂ ਗਈਆਂ ਮਿਠਾਈਆਂ ਨੂੰ ਰਾਤ ਦੇ ਹਨੇਰੇ ਵਿਚ ਸਪਲਾਈ ਕੀਤਾ ਜਾਂਦਾ ਹੈ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਹ ਮਿਠਾਈਆਂ ਘਟੀਆ ਕਿਸਮ ਦੇ ਮਟੀਰੀਅਲ ਨਾਲ ਤਿਆਰ ਕੀਤੀਆਂ ਗਈਆਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤਿਆਰ ਕੀਤੀ ਗਈ ਮਿਠਾਈ ਨੂੰ ਕਿੰਨੇ ਦਿਨ ਪਹਿਲਾਂ ਤਿਆਰ ਕੀਤਾ ਗਿਆ ਸੀ ਸਬੰਧੀ ਕੋਈ ਵੀ ਸਟਿੱਕਰ ਜਾਂ ਜਾਣਕਾਰੀ ਨਹੀਂ ਦਿੱਤੀ ਜਾਂਦੀ ਹੈ। ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕਰਦੇ ਹੋਏ ਇਸ ਘਟੀਆ ਕਿਸਮ ਦੀ ਹੋ ਰਹੀ ਸਪਲਾਈ ਨੂੰ ਤੁਰੰਤ ਨੱਥ ਪਾਉਣ ਲਈ ਵਿਸ਼ੇਸ਼ ਟੀਮਾਂ ਹਨੇਰੇ ਵਿਚ ਸਬੰਧਿਤ ਮਿਲਾਵਟ ਖੋਰਾਂ ਅਤੇ ਸਪਲਾਈ ਕਰਨ ਵਾਲੇ ਵਪਾਰੀਆਂ ਖ਼ਿਲਾਫ਼ ਐਕਸ਼ਨ ਲੈਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ

ਲੋਕ ਵੱਖ-ਵੱਖ ਕਿਸਮ ਦੀਆਂ ਬੀਮਾਰੀਆਂ ਦੇ ਹੋ ਸਕਦੇ ਹਨ ਸ਼ਿਕਾਰ

ਦਿਲ ਰੋਗਾਂ ਦੇ ਮਾਹਿਰ ਅਤੇ ਅਜੀਤ ਨਰਸਿੰਗ ਹੋਮ ਮਹਿੰਦਰਾ ਐਵੀਨਿਊ, ਤਰਨਤਰਨ ਦੇ ਮਾਲਕ ਡਾਕਟਰ ਅਜੀਤ ਸਿੰਘ ਨੇ ਦੱਸਿਆ ਕਿ ਕੈਮੀਕਲ ਅਤੇ ਘਟੀਆ ਪਦਾਰਥਾਂ ਨਾਲ ਤਿਆਰ ਕੀਤੀ ਗਈ ਕਿਸੇ ਵੀ ਵਸਤੂ ਦੀ ਵਰਤੋਂ ਕਰਨ ਨਾਲ ਇਨਸਾਨ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਿਠਾਈਆਂ ਨੂੰ ਤਿਆਰ ਕਰਨ ਲਈ ਕਿਸ ਕਿਸਮ ਦੇ ਤੇਲ ਅਤੇ ਘਿਓ ਦੀ ਵਰਤੋਂ ਕੀਤੀ ਗਈ ਹੈ। ਜਿਸ ਲਈ ਇਨਸਾਨ ਨੂੰ ਜਾਨਣਾ ਬਹੁਤ ਜ਼ਰੂਰੀ ਹੁੰਦਾ ਹੈ ਨਹੀਂ ਤਾਂ ਉਸਦੇ ਸਰੀਰ ਮਿਠਾਈਆਂ ਦੀ ਜ਼ਿਆਦਾ ਵਰਤੋਂ ਕਾਰਨ ਨਾਲ ਇਨਸਾਨ ਦੀਆਂ ਨਾੜਾਂ ਵਿਚ ਖੂਨ ਸੰਘਣਾ ਹੁੰਦਾ ਜਾਵੇਗਾ, ਜੋ ਦਿਲ ਦਾ ਦੌਰਾ ਪੈਣ ਦਾ ਕਾਰਨ ਵੀ ਬਣ ਸਕਦਾ ਹੈ।

ਇਹ ਵੀ ਪੜ੍ਹੋ- ਹਸਪਤਾਲ 'ਚ ਪਿਓ ਦਾ ਪਤਾ ਲੈਣ ਗਈਆਂ ਧੀਆਂ 'ਤੇ ਲੁਟੇਰਿਆਂ ਨੇ ਬੋਲਿਆ ਧਾਵਾ, ਕੀਤਾ ਲਹੂ ਲੁਹਾਣ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਕੀਮਤ ਉੱਪਰ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਹੁਕਮ ਜਾਰੀ ਕਰਦੇ ਹੋਏ ਸਬੰਧਿਤ ਘਟੀਆ ਕਿਸਮ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਐਕਸ਼ਨ ਲੈਣ ਲਈ ਹੁਕਮ ਜਾਰੀ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News