ਕਤਲ ਦੇ ਮਾਮਲੇ ''ਚ 5 ਮੁਲਜ਼ਮਾਂ ਨੇ ਕੀਤਾ ਆਤਮ-ਸਮਰਪਣ

Wednesday, Jun 03, 2020 - 10:08 AM (IST)

ਕਤਲ ਦੇ ਮਾਮਲੇ ''ਚ 5 ਮੁਲਜ਼ਮਾਂ ਨੇ ਕੀਤਾ ਆਤਮ-ਸਮਰਪਣ

ਤਰਨਤਾਰਨ (ਰਮਨ) : ਥਾਣਾ ਸਦਰ ਤਰਨਤਾਰਨ ਵਿਖੇ ਕਤਲ ਕੇਸ 'ਚ ਲੋੜੀਂਦੇ 5 ਮੁਲਜ਼ਮਾਂ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਇੰਸਪੈਕਟਰ ਜਨਰਲ ਆਫ਼ ਪੁਲਸ ਦੇ ਸਾਹਮਣੇ ਆਤਮ-ਸਮਰਪਣ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਿਸ ਤੋਂ ਬਾਅਦ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਕੇਸ ਜਨਵਰੀ 2019 ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਜਿਸ 'ਚ ਤਰਨਤਰਨ ਦੇ ਨਿਵਾਸੀ ਇਕ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ।

ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਹੈਪੀ ਨਿਵਾਸੀ ਪਿੰਡ ਨੂਰਦੀ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਜਿਸ ਦੌਰਾਨ ਮਨਪ੍ਰੀਤ ਸਿੰਘ ਮੰਨਾ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਸਨ । ਇਸ ਦੌਰਾਨ ਥਾਣਾ ਸਦਰ ਤਰਨਤਾਰਨ ਵਿਖੇ ਸੁਖਪਾਲ ਸਿੰਘ ਪੁੱਤਰ ਦਿਲਬਾਗ ਸਿੰਘ ,ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ, ਗੁਰਪ੍ਰਤਾਪ ਸਿੰਘ ਉਰਫ ਰਾਜਾ ਪੁੱਤਰ ਸੰਤੋਖ ਸਿੰਘ, ਆਕਾਸ਼ਦੀਪ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਕੁਲਦੀਪ ਸਿੰਘ ਸਾਰੇ ਨਿਵਾਸੀ ਪਿੰਡ ਬਾਕੀਪੁਰ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਉਕਤ ਸਾਰੇ ਮੁਲਜ਼ਮਾਂ ਨੇ ਆਈ. ਜੀ. ਕੋਲ ਪੇਸ਼ ਹੋ ਆਤਮ ਸਮਰਪਣ ਕਰ ਦਿੱਤਾ ਹੈ।


author

Baljeet Kaur

Content Editor

Related News