ਤਾਰਾਂ ਵਾਲਾ ਪੁਲ ਕਤਲ ਕਾਂਡ ਟ੍ਰੇਸ, 7 ਮੁਲਜ਼ਮ ਗ੍ਰਿਫ਼ਤਾਰ
Thursday, Nov 05, 2026 - 04:09 PM (IST)
ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦੇ ਤਾਰਾਂ ਵਾਲਾ ਪੁਲ, ਜੀ. ਟੀ. ਰੋਡ ’ਤੇ 29 ਅਕਤੂਬਰ ਨੂੰ ਦੋ ਵਿਅਕਤੀਆਂ ’ਤੇ ਗੋਲੀਆਂ ਚਲਾ ਕੇ ਇਕ ਦੀ ਕਤਲ ਅਤੇ ਦੂਜੇ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਨੂੰ ਕਮਿਸ਼ਨਰੇਟ ਪੁਲਸ ਨੇ ਟਰੇਸ ਕਰ ਲਿਆ ਹੈ। ਪੁਲਸ ਨੇ ਇਸ ਮਾਮਲੇ ’ਚ ਹੁਣ ਤੱਕ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਾਬਜ਼ ’ਚੋਂ ਦੋ 32 ਬੋਰ ਪਿਸਤੌਲ, ਦੋ ਜ਼ਿੰਦਾ ਕਾਰਤੂਸ, ਇਕ ਮਿਸ ਕਾਰਤੂਸ, ਇਕ ਖੰਜਰ, ਦੋ ਸਪਲੈਂਡਰ ਮੋਟਰਸਾਈਕਲ ਅਤੇ ਇਕ ਬੈਟਰੀ ਸਕੂਟਰੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
ਡੀ. ਸੀ. ਪੀ. ਸ਼ਹਿਰੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਏ. ਡੀ. ਸੀ. ਪੀ. ਸ਼ਹਿਰੀ-3 ਮਨਮੋਹਨ ਸਿੰਘ ਅਤੇ ਏ. ਸੀ. ਪੀ. ਈਸਟ-2 ਨਛੱਤਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਮਕਬੂਲਪੁਰਾ ਦੀ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ ਕੌਰ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਤਲ ਕਾਂਡ ’ਚ ਆਕਾਸ਼ਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਕੋਟਲੀ ਸੱਕਾ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਸ਼ਰਨਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਕੋਟਲੀ ਸੱਕਾ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਸ਼ਰਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਮਕਬੂਲਪੁਰਾ ਵਿਖੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਸੀ।
ਇਹ ਵੀ ਪੜ੍ਹੋ- ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
ਪੁਲਸ ਨੇ ਮਨੁੱਖੀ ਅਤੇ ਤਕਨੀਕੀ ਸੂਤਰਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਸੁਮਨਪ੍ਰੀਤ ਸਿੰਘ ਉਰਫ਼ ਸੁਮਨ ਅਤੇ ਹਰਮਨ ਸਿੰਘ ਉਰਫ਼ ਹੰਮੂ ਦੋਵੇਂ ਵਾਸੀ ਪਿੰਡ ਕੋਟਲੀ ਸੱਕਾ, ਵਰਿੰਦਰ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ, ਤਰਨਤਾਰਨ ਰੋਡ, ਧਰਮਿੰਦਰ ਸਿੰਘ ਵਾਸੀ ਪਿੰਡ ਦਬੁਰਜੀ, ਜ਼ਿਲਾ ਤਰਨਤਾਰਨ, ਸਤਬੀਰ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ, ਤਰਨਤਾਰਨ ਰੋਡ, ਅਮਰ ਸਿੰਘ ਵਾਸੀ ਪਿੰਡ ਸ਼ਹੂਰਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਵਾਸੀ ਪਿੰਡ ਵਰਪਾਲ, ਹਾਲ ਵਾਸੀ ਪਿੰਡ ਬਾਸਰਕੇ ਭੈਣੀ ਸ਼ਾਮਲ ਹਨ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ
ਪੁਲਸ ਅਨੁਸਾਰ ਹਰਮਨ ਸਿੰਘ ਨੂੰ 30 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਵਰਿੰਦਰ ਸਿੰਘ ਕੋਲੋਂ ਬੈਟਰੀ ਸਕੂਟਰੀ, ਧਰਮਿੰਦਰ ਸਿੰਘ ਅਤੇ ਸਤਬੀਰ ਸਿੰਘ ਕੋਲੋਂ ਇਕ-ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ। ਅਮਰ ਸਿੰਘ ਨੂੰ 2 ਨਵੰਬਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਖੰਜਰ ਬਰਾਮਦ ਕੀਤਾ ਗਿਆ, ਜਦਕਿ ਗਗਨਦੀਪ ਸਿੰਘ ਨੂੰ 4 ਨਵੰਬਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਪੁਲਸ ਵੱਲੋਂ ਮਾਮਲੇ ’ਚ ਮੁਲਜ਼ਮਾਂ ਦੀ ਭੂਮਿਕਾ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
