2 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਬਟਾਲਾ ਦੇ ਏ. ਐੱਸ. ਆਈ. ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ

Tuesday, Dec 27, 2022 - 10:57 AM (IST)

2 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਬਟਾਲਾ ਦੇ ਏ. ਐੱਸ. ਆਈ. ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ

ਬਟਾਲਾ (ਵਿਪਨ, ਬੇਰੀ)- ਥਾਣਾ ਸੇਖਵਾਂ ’ਚ ਤਾਇਨਾਤ ਇਕ ਏ. ਐੱਸ. ਆਈ. ਵੱਲੋਂ ਇਕ ਕੇਸ ’ਚ ਨਾਮਜ਼ਦ ਵਿਅਕਤੀ ਤੋਂ 2 ਹਜ਼ਾਰ ਰੁਪਏ ਰਿਸ਼ਵਤ ਲੈਣ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਥਾਣਾ ਸੇਖਵਾਂ ’ਚ ਤਾਇਨਾਤ ਇਕ ਏ. ਐੱਸ. ਆਈ. ਵਲੋਂ ਥਾਣੇ ’ਚ ਦਰਜ ਇਕ ਐਕਸੀਡੈਂਟ ਦੇ ਕੇਸ ’ਚ ਨਾਮਜ਼ਦ ਵਿਅਕਤੀ ਤੋਂ ਅਦਾਲਤ ’ਚ ਉਸਦੀ ਜ਼ਮਾਨਤ ਦਾ ਚਲਾਨ ਪੇਸ਼ ਕਰਨ ਲਈ ਉਸ ਤੋਂ 8 ਹਜ਼ਾਰ ਰੁਪਏ ਰਿਸ਼ਵਤ ਮੰਗੀ ਗਈ। ਇਸ ਦੌਰਾਨ ਸਬੰਧਤ ਵਿਅਕਤੀ ਨੇ ਏ. ਐੱਸ. ਆਈ. ਨੂੰ 2 ਹਜ਼ਾਰ ਰੁਪਏ ਰਿਸ਼ਵਤ ਦਿੱਤੀ ਸੀ, ਜਿਸਦੀ ਵੀਡੀਓ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਨਸ਼ੇ ਖ਼ਿਲਾਫ਼ ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, 4 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਇਸ ਸਬੰਧੀ ਐੱਸ. ਐੱਸ. ਪੀ. ਬਟਾਲਾ ਸਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਥਾਣਾ ਸੇਖਵਾਂ ’ਚ ਤਾਇਨਾਤ ਇਕ ਏ. ਐੱਸ. ਆਈ. ਵੱਲੋਂ 2 ਹਜ਼ਾਰ ਰੁਪਏ ਰਿਸ਼ਵਤ ਲੈਣ ਦੀ ਵੀਡੀਓ ਬਾਰੇ ਪਤਾ ਲੱਗਾ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸਬੰਧਤ ਏ. ਐੱਸ. ਆਈ. ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅਟਾਰੀ ਸਰਹੱਦ ’ਤੇ 418 ਫੁੱਟ ਉੱਚਾ ਝੰਡਾ ਲਹਿਰਾਉਣ ਦਾ ਕੰਮ ਸ਼ੁਰੂ, ਏਸ਼ੀਆ ਦਾ ਸਭ ਤੋਂ ਵੱਡਾ ਹੋਵੇਗਾ ਭਾਰਤੀ ਤਿਰੰਗਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News