ਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਨਿਯੁਕਤ

Monday, Dec 04, 2023 - 03:59 PM (IST)

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਨੇ ਅੱਜ ਸ. ਬੁੱਟਰ ਨੂੰ ਅਹੁਦੇ ‘ਤੇ ਬਿਠਾਇਆ। 

ਇਸ ਮੌਕੇ ਸ. ਬੁੱਟਰ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸ਼ੁਕਰਾਨਾ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਪੇਸ਼ੇਵਰ ਤਰੀਕੇ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਜ਼ਿਕਰਯੋਗ ਹੈ ਕਿ ਤਲਵਿੰਦਰ ਸਿੰਘ ਬੁੱਟਰ ਪਿਛਲੇ ਦੋ ਦਹਾਕਿਆਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਹੋਏ ਹਨ ਅਤੇ ਉਹ ਸਿੱਖਾਂ ਦੇ ਧਾਰਮਿਕ ਤੇ ਪੰਥਕ ਮਾਮਲਿਆਂ ‘ਤੇ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਨਿਰੰਤਰ ਲਿਖਦੇ ਆ ਰਹੇ ਹਨ। ਉਨ੍ਹਾਂ ਨੇ ਵੱਖ-ਵੱਖ ਪੰਜਾਬੀ ਅਖਬਾਰਾਂ ਦੀ ਫੀਲਡ ਅਤੇ ਡੈੱਸਕ ਦੀ ਪੱਤਰਕਾਰੀ ਕਰਨ ਤੋਂ ਇਲਾਵਾ ਲੰਬਾ ਸਮਾਂ ਪਰਵਾਸੀ ਪੰਜਾਬੀ ਅਖਬਾਰਾਂ ਤੇ ਰੇਡੀਓ ਨਾਲ ਵੀ ਕੰਮ ਕੀਤਾ। ਉਹ ਪਿਛਲੇ ਡੇਢ ਦਹਾਕੇ ਤੋਂ ਲਗਾਤਾਰ ਪੰਜਾਬੀ ਅਖਬਾਰਾਂ ਵਿਚ ਪੰਜਾਬ ਦੇ ਚਲੰਤ ਮਸਲਿਆਂ, ਧਾਰਮਿਕ, ਪੰਥਕ ਤੇ ਇਤਿਹਾਸਕ ਸਰੋਕਾਰਾਂ ਸਬੰਧੀ ਲਿਖਦੇ ਆ ਰਹੇ ਹਨ। 

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

ਸਿੱਖਾਂ ਦੇ ਰਵਾਇਤੀ ਤੇ ਸਿਧਾਂਤਕ ਮਸਲਿਆਂ ਉੱਤੇ ਉਨ੍ਹਾਂ ਦੀ ਡੂੰਘੀ ਪਕੜ ਹੋਣ ਕਾਰਨ ਸ. ਬੁੱਟਰ ਨੂੰ ਪੰਥਕ ਮਾਮਲਿਆਂ ਸਬੰਧੀ ਟੈਲੀਵਿਜ਼ਨ ਚੈਨਲਾਂ ਉੱਪਰ ਵਿਚਾਰ-ਚਰਚਾ ਦੇ ਪ੍ਰੋਗਰਾਮਾਂ ਵਿਚ ਅਕਸਰ ਵੇਖਿਆ-ਸੁਣਿਆ ਜਾਂਦਾ ਹੈ। ਪਿਛਲੇ ਦਿਨੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿਗ ਕਮੇਟੀ ਦੇ ਇਕ ਮਤੇ ਰਾਹੀਂ ਆਧੁਨਿਕ ਯੁੱਗ ਦੀਆਂ ਲੋੜਾਂ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁੰਦੇ ਹੁਕਮਨਾਮੇ, ਆਦੇਸ਼, ਸੰਦੇਸ਼ ਅਤੇ ਹੋਰ ਗਤੀਵਿਧੀਆਂ ਦੀ ਜਾਣਕਾਰੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਤਲਵਿੰਦਰ ਸਿੰਘ ਬੁੱਟਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ ਮੀਡੀਆ ਸਲਾਹਕਾਰ (ਆਨਰੇਰੀ) ਨਿਯੁਕਤ ਕਰਨ ਦਾ ਫੈਸਲਾ ਕੀਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News