ਤਾਰਾਗੜ੍ਹ ਸੂਏ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਗਲੀ ਹੋਈ ਲਾਸ਼, ਫੈਲੀ ਸਨਸਨੀ

04/30/2022 4:46:05 PM

ਬਟਾਲਾ (ਬੇਰੀ) - ਤਾਰਾਗੜ੍ਹ ਸੂਏ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਾਰਾਗੜ੍ਹ ਸੂਏ ’ਤੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਇਸ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਉਨ੍ਹਾਂ ਕਿਹਾ ਕਿ ਲਾਸ਼ ਕਾਫੀ ਦਿਨਾਂ ਤੋਂ ਇੱਥੇ ਪਈ ਹੋਈ ਸੀ, ਜਿਸ ਨਾਲ ਲਾਸ਼ ਦੀ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਹੈ। ਪੁਲਸ ਨੂੰ ਮ੍ਰਿਤਕ ਦੀ ਪੈਂਟ ਦੀ ਜੇਬ ’ਚੋਂ ਇਕ ਫੋਟੋ ਵੀ ਮਿਲੀ ਹੈ, ਜੋ ਉਸਦੀ ਲੱਗਦੀ ਹੈ। ਫਿਲਹਾਲ ਅਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਨੇ ਗੁਲਾਬੀ ਰੰਗ ਦੀ ਧਾਰੀਆ ਵਾਲੀ ਕਮੀਜ ਅਤੇ ਨੀਲੇ ਰੰਗ ਦੀ ਪੈਂਟ ਪਾਈ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: 2 ਸਾਲ ਪਹਿਲਾਂ ਲਾਪਤਾ ਹੋਇਆ 12 ਸਾਲਾ ਨਮਨ ਘਰ ਪੁੱਜਾ, ਦੱਸੀ ਹੱਡ-ਚੀਰਵੀਂ ਸੱਚਾਈ

rajwinder kaur

This news is Content Editor rajwinder kaur