ਤਰਨ ਤਾਰਨ : ਖੇਤਾਂ ’ਚ ਕੰਮ ਕਰਦੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਹੋਈ ਮੌਤ

08/16/2022 3:03:43 PM

ਤਰਨ ਤਾਰਨ (ਰਮਨ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਇਕ ਕਿਸਾਨ ਦੀ ਸੱਪ ਦੇ ਡੱਸਣ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸਾਨ ਦੀ ਪਛਾਣ ਮੁਖਤਾਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁਖਤਾਰ ਸਿੰਘ (60) ਪੁੱਤਰ ਪ੍ਰੀਤਮ ਸਿੰਘ ਨੂੰ ਕਰੀਬ ਤਿੰਨ ਦਿਨ ਪਹਿਲਾਂ ਖੇਤਾਂ ’ਚ ਕੰਮ ਕਰਨ ਸਮੇਂ ਜ਼ਹਿਰੀਲੇ ਸੱਪ ਵਲੋਂ ਡੰਗ ਲਿਆ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ

ਇਸ ਦੌਰਾਨ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਅਤੇ ਇਕ ਬੇਟੇ ਨੂੰ ਛੱਡ ਗਿਆ ਹੈ। ਪੀੜਤ ਪਰਿਵਾਰ ਵਲੋਂ ਸਰਕਾਰ ਪਾਸੋਂ ਬਣਦੇ ਮੁਆਵਜ਼ੇ ਦੀ ਮੰਗ ਸਬੰਧੀ ਗੁਹਾਰ ਲਗਾਈ ਗਈ ਹੈ ।


rajwinder kaur

Content Editor

Related News