ਹੋਟਲ ਤੇ ਐਗਰੋ ਬੇਸ ਇੰਡਸਟਰੀਜ਼ ਸਥਾਪਿਤ ਹੋਣਗੀਆਂ, ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ : ਤਰਨਜੀਤ ਸੰਧੂ
Friday, May 17, 2024 - 11:53 AM (IST)
ਅੰਮ੍ਰਿਤਸਰ(ਕਮਲ)-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਜਪਾ ਦਾ ਸਾਥ ਦੇਣ, ਕੱਚੇ ਘਰ 100 ਦਿਨਾਂ ਵਿਚ ਪੱਕੇ ਕਰ ਦਿੱਤੇ ਜਾਣਗੇ। ਸੰਧੂ ਸਮੁੰਦਰੀ ਨੇ ਇਲਾਕੇ ਦੀਆਂ ਵੱਖ-ਵੱਖ ਗਲੀਆਂ ਵਿਚ ਜਾ ਕੇ ਲੋਕਾਂ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਵੀ ਕੀਤੀ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਤੋਂ ਇਲਾਵਾ ਔਰਤਾਂ ਅਤੇ ਬਜ਼ੁਰਗਾਂ ਦੀ ਵਿਸ਼ੇਸ਼ ਸ਼ਮੂਲੀਅਤ ਰਹੀ। ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਵੀ ਇਕਜੁੱਟ ਹੋਣਾ ਪਵੇਗਾ। ਸਰਹੱਦ ਪਾਰ ਵਪਾਰ ਅਤੇ ਹੋਰ ਮੱਸਲੇ ਹੱਲ ਕੀਤੇ ਜਾਣਗੇ।
ਇਹ ਵੀ ਪੜ੍ਹੋ- CIA ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, 5 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
ਅਟਾਰੀ ਇਕ ਇਤਿਹਾਸਕ ਸ਼ਹਿਰ ਹੀ ਨਹੀਂ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਕਾਰਨ ਇਸ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੀ ਲੋੜ ਹੈ। ਇੱਥੇ ਹੋਟਲ ਅਤੇ ਐਗਰੋ ਬੇਸ ਇੰਡਸਟਰੀਜ਼ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਹੋਰਨਾਂ ਹਿੱਸਿਆਂ ਵਿਚ ਜੋ ਵਿਕਾਸ ਹੋਇਆ ਹੈ, ਉਸ ਨੂੰ ਅੰਮ੍ਰਿਤਸਰ ਅਤੇ ਅਟਾਰੀ ਵਿੱਚ ਵੀ ਲਿਆਂਦਾ ਜਾਵੇਗਾ। ਇੱਥੇ ਜੋ ਵਿਕਾਸ ਕਾਰਜ ਨਹੀਂ ਹੋਏ ਹਨ, ਉਹ ਸਾਰੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਦੇ ਨਸ਼ਿਆਂ ਵਿੱਚ ਫਸਣ ਬਾਰੇ ਵੀ ਚਿੰਤਾ ਪ੍ਰਗਟਾਈ। ਸਾਨੂੰ ਨਸ਼ਿਆਂ ਵਿਰੁੱਧ ਡੱਟ ਕੇ ਲੜਨਾ ਪਵੇਗਾ, ਤਾਂ ਹੀ ਅਸੀਂ ਨੌਜਵਾਨ ਪੀੜ੍ਹੀ ਨੂੰ ਬਚਾ ਸਕਾਂਗੇ। ਸੰਧੂ ਨੇ ਕਿਹਾ ਕਿ ਇਹ ਚੋਣ ਸਿਰਫ਼ ਇੱਕ ਚੋਣ ਨਹੀਂ ਸਗੋਂ ਸਾਡੇ ਭਵਿੱਖ ਦੀ ਚੋਣ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8