ਸਾਲਾਂ ਤੋਂ ਸੱਤਾ ’ਤੇ ਕਾਬਜ਼ ਆਗੂਆਂ ਨੇ ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਕੀਤੀ : ਤਰਨਜੀਤ ਸੰਧੂ
Saturday, Apr 27, 2024 - 12:10 PM (IST)
ਅੰਮ੍ਰਿਤਸਰ (ਕਮਲ)-ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਗਰੀ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨ ’ਤੇ ਪਤਾ ਲੱਗਾ ਕਿ ਪੂਰੇ ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਅਤੇ ਸੜਕਾਂ ਦੀ ਮਾੜੀ ਹਾਲਤ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜ ਸਾਲ ਸੱਤਾ ਵਿਚ ਰਹਿੰਦਿਆਂ ਕਿਸੇ ਵੀ ਪਾਰਟੀ ਨੇ ਕੋਈ ਵਿਕਾਸ ਕੰਮ ਨਹੀਂ ਕੀਤਾ, ਜਿਸ ਕਾਰਨ ਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸੰਧੂ ਨੇ ਕਿਹਾ ਕਿ ਜਿਹੜੇ ਲੋਕ ਪਿਛਲੇ ਕਈ ਸਾਲਾਂ ਤੋਂ ਸੱਤਾ ’ਤੇ ਕਾਬਜ਼ ਹਨ ਅਤੇ ਜੋ ਆਪਣੇ ਆਪ ਨੂੰ ਆਮ ਲੋਕਾਂ ਦਾ ਮਸੀਹਾ ਅਖਵਾਉਂਦੇ ਹਨ, ਜੋ ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਦਾ ਹੱਲ ਵੀ ਨਹੀਂ ਕਰ ਸਕਦੇ, ਉਨ੍ਹਾਂ ਤੋਂ ਕੀ ਆਸ ਰੱਖੀ ਜਾ ਸਕਦੀ ਹੈ?
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)
ਸੰਧੂ ਨੇ ਕਿਹਾ ਕਿ ਉਨ੍ਹਾਂ ਕੋਲ ਕਈ ਯੋਜਨਾਵਾਂ ਹਨ, ਜਿਸ ’ਤੇ ਕੰਮ ਕੀਤਾ ਜਾਣਾ ਜ਼ਰੂਰੀ ਹੈ। ਇਹ ਸਿਰਫ ਇਰਾਦੇ ਦੀ ਗੱਲ ਹੈ। ਜੇਕਰ ਇੰਦੌਰ ਸ਼ਹਿਰ ਦੇਸ਼ ਦਾ ਸਭ ਤੋਂ ਸਾਫ-ਸੁਥਰਾ ਸ਼ਹਿਰ ਬਣ ਸਕਦਾ ਹੈ ਤਾਂ ਅੰਮ੍ਰਿਤਸਰ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਹੁਣ ਤੱਕ ਸੱਤਾ ਵਿਚ ਰਹਿਣ ਵਾਲਿਆਂ ਨੇ ਸ਼ਹਿਰ ਦੀ ਹਾਲਤ ਬਦਤਰ ਕਰ ਦਿੱਤੀ ਹੈ ਪਰ ਉਹ ਲੋਕਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਹਰ ਸਮੱਸਿਆ ਦਾ ਹੱਲ ਕਰਵਾਉਣਗੇ। ਉਨ੍ਹਾਂ ਸੱਤਾ ਵਿਚ ਬੈਠੇ ਆਗੂਆਂ ਨੂੰ ਵੀ ਕਿਹਾ ਕਿ ਉਹ ਆਪਣੇ ਆਲੀਸ਼ਾਨ ਦਫ਼ਤਰਾਂ ਤੋਂ ਬਾਹਰ ਆ ਕੇ ਸ਼ਹਿਰ ਦਾ ਦੌਰਾ ਕਰਨ ਅਤੇ ਲੋਕਾਂ ਦਾ ਹਾਲ ਚਾਲ ਪੁੱਛਣ ਤਾਂ ਜੋ ਉਨ੍ਹਾਂ ਨੂੰ ਇਹ ਅਹਿਸਾਸ ਹੋ ਸਕੇ ਕਿ ਪਿਛਲੇ ਇੰਨ੍ਹੇ ਸਾਲਾਂ ਦੌਰਾਨ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਹੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8