ਪੰਜਾਬ: ਟਾਰਗਿਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਗੋਪੀ ਲਾਹੌਰੀਆ ਨਾਲ ਜੁੜੇ 4 ਨੌਜਵਾਨ ਗ੍ਰਿਫਤਾਰ

Friday, Mar 06, 2026 - 05:57 PM (IST)

ਪੰਜਾਬ: ਟਾਰਗਿਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਗੋਪੀ ਲਾਹੌਰੀਆ ਨਾਲ ਜੁੜੇ 4 ਨੌਜਵਾਨ ਗ੍ਰਿਫਤਾਰ

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਪੁਲਸ ਜ਼ਿਲ੍ਹਾ ਬਟਾਲਾ ਵੱਲੋਂ ਟਾਰਗਿਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਨੂੰ ਗੋਪੀ ਲਾਹੌਰੀਆ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਪੁਲਸ ਨੇ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ ਇੱਕ ਵਿਦੇਸ਼ੀ ਪਿਸਤੌਲ, 60 ਜ਼ਿੰਦਾ ਰੌਂਦ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੂਚਨਾ ਦੇ ਆਧਾਰ ‘ਤੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਮੋਗਾ ਦੇ ਰਹਿਣ ਵਾਲੇ ਹਨ ਅਤੇ ਬਟਾਲਾ ਵਿੱਚ ਟਾਰਗਿਟ ਕਿਲਿੰਗ ਕਰਨ ਲਈ ਆਏ ਹੋਏ ਸਨ। ਇਸ ਤੋਂ ਪਹਿਲਾਂ ਕਿ ਉਹ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ, ਸਥਾਨਕ ਲੋਕਾਂ ਨੇ ਪੁਲਿਸ ਨੂੰ ਇਤਲਾਹ ਕਰ ਦਿੱਤੀ। ਪੁਲਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ- ਫਰੀਦਕੋਟ: ਖੇਡਦੇ-ਖੇਡਦੇ ਛੱਪੜ 'ਚ ਡੁੱਬ ਗਿਆ ਜਵਾਕ, NDRF ਦੀ ਟੀਮ ਵੱਲੋਂ ਕੀਤੀ ਜਾ ਰਹੀ ਭਾਲ

ਐੱਸ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ ਅਤਿਆਧੁਨਿਕ ਵਿਦੇਸ਼ੀ ਪਿਸਤੌਲ ਅਤੇ ਕਈ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਹੋਰ ਦੋ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਨੇ ਦੋਸ਼ੀਆਂ ਨੂੰ ਪਿਸਤੌਲ ਅਤੇ ਮੋਟਰਸਾਈਕਲ ਮੁਹੱਈਆ ਕਰਵਾਇਆ ਸੀ, ਜਦਕਿ ਦੂਜੇ ਨੇ ਉਨ੍ਹਾਂ ਨੂੰ ਪਨਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਐੱਸ.ਐੱਸ.ਪੀ. ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਵਿਦੇਸ਼ ਵਿੱਚ ਬੈਠੇ ਆਕਿਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News