ਤਰਨਤਾਰਨ ਜ਼ਿਲ੍ਹੇ ''ਚ ਹੈਰੋਇਨ ਸਣੇ 2 ਤਸਕਰ ਗ੍ਰਿਫਤਾਰ

09/26/2020 2:07:42 AM

ਤਰਨਤਾਰਨ,(ਰਾਜੂ, ਬਲਵਿੰਦਰ ਕੌਰ) : ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਸਦਰ ਪੱਟੀ ਪੁਲਸ ਨੇ ਭਾਰੀ ਮਾਤਰਾ 'ਚ ਹੈਰੋਇਨ ਸਣੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਸਬ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਚੂਸਲੇਵੜ ਮੋੜ 'ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਪਾਲ ਸਿੰਘ ਪੁੱਤਰ ਸੋਹਣ ਸਿੰਘ ਅਤੇ ਲਖਵਿੰਦਰ ਸਿੰਘ ਉਰਫ ਲਵਲੀ ਪੁੱਤਰ ਅਵਤਾਰ ਸਿੰਘ ਵਾਸੀਆਨ ਅੰਮ੍ਰਿਤਸਰ ਨਸ਼ਿਆਂ ਦਾ ਧੰਦਾ ਕਰਦੇ ਹਨ ਜੋ ਅੱਜ ਇਲਾਕੇ 'ਚ ਹੈਰੋਇਨ ਵੇਚਣ ਲਈ ਗਾਹਕ ਦੀ ਉਡੀਕ ਕਰ ਰਹੇ ਹਨ। ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਛਾਪੇਮਾਰੀ ਕਰਕੇ ਹਰਪਾਲ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਿੰਨਾਂ ਦੀ ਤਲਾਸ਼ੀ ਲੈਣ 'ਤੇ 265 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 214 ਧਾਰਾ 21/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Deepak Kumar

This news is Content Editor Deepak Kumar