ਤਰਨਤਾਰਨ ਜ਼ਿਲ੍ਹੇ ''ਚ 4 ਥਾਣਾ ਮੁਖੀਆਂ ਸਮੇਤ 20 ਅਧਿਕਾਰੀ ਅਤੇ ਕਰਮਚਾਰੀ ਹੋਏ ਇਧਰੋ ਤੋਂ ਉਧਰ

11/25/2020 10:36:08 AM

ਤਰਨਤਾਰਨ (ਰਮਨ): ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਵਲੋਂ ਮੰਗਲਵਾਰ ਨੂੰ ਜ਼ਿਲ੍ਹੇ ਦੇ 4 ਥਾਣਾ ਮੁਖੀਆਂ ਸਮੇਤ 20 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਨੂੰ ਤੁਰੰਤ ਚਾਰਜ ਲੈਣ ਲਈ ਕਿਹਾ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਵਲੋਂ ਥਾਣਾ ਸਿਟੀ ਤਰਨਤਾਰਨ 'ਚ ਤਾਇਨਾਤ ਸਬ-ਇੰਸਪੈਕਟਰ ਜਸਵੰਤ ਸਿੰਘ ਦਾ ਤਬਾਦਲਾ ਥਾਣਾ ਖਾਲੜਾ ਵਿਖੇ ਕਰ ਦਿੱਤਾ ਗਿਆ ਹੈ, ਜਦੋਂਕਿ ਥਾਣਾ ਭਿੱਖੀਵਿੰਡ 'ਚ ਤਾਇਨਾਤ ਇੰਸਪੈਕਟਰ ਗੁਰਚਰਨ ਸਿੰਘ ਦਾ ਤਬਾਦਲਾ ਥਾਣਾ ਸਿਟੀ ਤਰਨਤਾਰਨ ਵਿਖੇ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਵਿਖੇ ਇੰਸਪੈਕਟਰ ਹਰਵਿੰਦਰ ਸਿੰਘ, ਥਾਣਾ ਸਿਟੀ ਪੱਟੀ ਵਿਖੇ ਸਬ-ਇੰਸਪੈਕਟਰ ਲਖਵੀਰ ਸਿੰਘ ਅਤੇ ਵੂਮੈਨ ਸੈੱਲ ਤਰਨਤਾਰਨ ਦੇ ਨਾਲ ਸੁਪਰਵੀਜ਼ਨ ਇੰਚਾਰਜ ਪੱਟੀ, ਭਿੱਖੀਵਿੰਡ ਅਤੇ ਭਿੱਖੀਵਿੰਡਾ ਦਾ ਚਾਰਜ ਇੰਸਪੈਕਟਰ ਪਰਮਜੀਤ ਕੌਰ ਨੂੰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਿਗਰੀ ਯਾਰਾਂ ਨੇ ਹੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਗਟਰ 'ਚ ਟੰਗਿਆ ਸੀ ਪੁੱਠਾ, ਗ੍ਰਿਫ਼ਤਾਰ

ਇਸ ਤੋਂ ਇਲਾਵਾ ਇੰਸਪੈਕਟਰ ਅਜੈ ਕੁਮਾਰ ਖੁੱਲ੍ਹਰ, ਸਬ-ਇੰਸਪੈਕਟਰ ਜਸਵੰਤ ਸਿੰਘ ਨੂੰ ਪੁਲਸ ਲਾਈਨ ਭੇਜਿਆ ਗਿਆ ਹੈ। ਸਬ-ਇੰਸਪੈਕਟਰ ਚਰਨ ਸਿੰਘ ਨੂੰ ਪੁਲਸ ਚੌਕੀ ਅਲਗੋਂ ਕੋਠੀ ਦਾ ਇੰਚਾਰਜ, ਸਬ-ਇੰਸਪੈਕਟਰ ਸਲਵੰਤ ਸਿੰਘ ਨੂੰ ਸਹਾਇਕ ਥਾਣਾ ਮੁਖੀ ਭਿਖੀਵਿੰਡ, ਸਬ-ਇੰਸਪੈਕਟਰ ਗੁਰਨੇਕ ਸਿੰਘ ਨੂੰ ਸਹਾਇਕ ਥਾਣਾ ਮੁਖੀ ਗੋਇੰਦਵਾਲ ਸਾਹਿਬ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁਲ 20 ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਧਰੋਂ-ਉਧਰ ਕੀਤਾ ਗਿਆ ਹੈ। ਇਸ ਸਬੰਧੀ ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਇਹ ਤਬਾਦਲੇ ਬਿਨਾਂ ਕਿਸੇ ਸਿਆਸੀ ਦਬਾਅ ਹੇਠ ਕੀਤੇ ਗਏ ਹਨ, ਜਿਸ ਤਹਿਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੀ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਸਿਵਲ ਹਸਪਤਾਲ ਬੁਢਲਾਡਾ 'ਚ ਵੱਡੀ ਲਾਪਰਵਾਹੀ, ਇਕ ਹੋਰ ਬੱਚਾ ਨਿਕਲਿਆ HIV ਪਾਜ਼ੇਟਿਵ


Baljeet Kaur

Content Editor

Related News