ਵਿਦੇਸ਼ ਭੇਜਣ ਦੇ ਨਾਂ ''ਤੇ ਠੱਗੇ 1.65 ਲੱਖ ਰੁਪਏ

12/15/2018 5:23:45 PM

ਤਰਨਤਾਰਨ (ਰਾਜੂ) : ਥਾਣਾ ਸਰਹਾਲੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 1.65 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਜਿੰਦਰ ਕੌਰ ਪਤਨੀ ਇਕਬਾਲ ਸਿੰਘ ਵਾਸੀ ਸਰਹਾਲੀ ਕਲਾਂ ਨੇ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨੂੰ ਦਰਖਾਸਤ ਦਿੱਤੀ ਕਿ ਰਣਜੀਤ ਸਿੰਘ ਪੁੱਤਰ ਬਲਜਿੰਦਰ ਸਿੰਘ, ਮਨਜੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਸਰਹਾਲੀ ਕਲਾਂ ਨੇ ਉਸ ਦੇ ਲੜਕੇ ਗੁਰਵਿੰਦਰ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 1.65 ਲੱਖ ਰੁਪਏ ਦੀ ਠੱਗੀ ਮਾਰੀ ਹੈ।ਐੱਸ. ਐੱਸ. ਪੀ. ਨੇ ਜਿਸ ਦੀ ਤਫਤੀਸ਼ ਐੱਸ. ਪੀ. ਡੀ. ਤਿਲਕ ਰਾਜ ਨੂੰ ਦਿੱਤੀ। ਐੱਸ. ਪੀ. ਡੀ. ਵਲੋਂ ਤਫਤੀਸ਼ ਕਰਨ ਤੋਂ ਬਾਅਦ ਉਪਰੋਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ।


Baljeet Kaur

Content Editor

Related News