ਸਰਕਾਰ ਵਲੋਂ ਭਵਿੱਖ ''ਚ ਹੜ੍ਹਾਂ ਦੀ ਰੋਕਥਾਮ ਲਈ ''ਐਕਸ਼ਨ ਪਲਾਨ'' ਕੀਤਾ ਜਾਵੇਗਾ ਤਿਆਰ : ਸ਼ੇਰਗਿੱਲ

08/22/2019 5:06:49 PM

ਤਰਨਤਾਰਨ (ਵਿਜੇ ਅਰੋੜ) : ਪੰਜਾਬ ਸਰਕਾਰ ਵਲੋਂ ਭਵਿੱਖ 'ਚ ਹੜ੍ਹਾਂ ਤੋਂ ਬਚਾਅ ਲਈ ਵਿਆਪਕ 'ਐਕਸ਼ਨ ਪਲਾਨ' ਤਿਆਰ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਸੇਵਾ ਮੁਕਤ) ਸ੍ਰੀ ਟੀ. ਐੱਸ. ਸ਼ੇਰਗਿੱਲ ਨੇ ਅੱਜ ਜ਼ਿਲਾ ਤਰਨਤਾਰਨ ਦੇ ਧੁੱਸੀ ਬੰਨ੍ਹ ਨਾਲ ਲੱਗਦੇ ਪਾਣੀ ਦੀ ਮਾਰ ਹੇਠ ਆਏ ਇਲਾਕੇ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਐੱਸ. ਐੱਸ. ਪੀ. ਤਰਨਤਾਰਨ ਧਰੁਵ ਦਹੀਆ ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਰਹੇ। 

ਇਸ ਮੌਕੇ ਉਨ੍ਹਾਂ ਹੜ੍ਹਾਂ ਦੇ ਪਾਣੀ ਤੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ਰਿਪੋਰਟ ਲਈ ਜਾ ਰਹੀ ਹੈ ਤਾਂ ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਕੇ ਲੋਕਾਂ ਦੇ ਨੁਕਸਾਨ ਦੀ ਪੂਰਤੀ ਜਲਦ ਤੋਂ ਜਲਦ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦਾ ਪੱਧਰ ਘੱਟਣ ਦੇ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਮੁਆਵਾਜ਼ਾ ਜਲਦ ਦਿੱਤਾ ਜਾ ਸਕੇ।


Baljeet Kaur

Content Editor

Related News