ਅਲਕੋਹਲ ਬਰਾਮਦਗੀ ਮਾਮਲੇ ''ਚ ਫਰਾਰ ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

09/12/2020 10:15:45 AM

ਤਰਨਤਾਰਨ (ਰਮਨ, ਬਲਵਿੰਦਰ ਕੌਰ) : ਜ਼ਿਲ੍ਹੇ ਦੀ ਪੀ. ਓ. ਸਟਾਫ ਪੁਲਸ ਵਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੋ ਸਾਥੀਆਂ ਨੂੰ ਪਿਛਲੇ ਦਿਨੀਂ ਦੋ ਡਰੰਮ ਅਲਕੋਹਲ, 400 ਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਜਾ ਚੁੱਕਾ ਹੈ। 

ਇਹ ਵੀ ਪੜ੍ਹੋ : ਮਾਮਲਾ ਅਗਵਾ ਕਰ ਹਿੰਦੂ ਭੈਣਾਂ ਨਾਲ ਨਿਕਾਹ ਕਰਵਾਉਣ ਦਾ, ਦੁਖੀ ਪਿਤਾ ਨੇ ਲਾਈ ਖ਼ੁਦ ਨੂੰ ਅੱਗ

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. (ਡੀ) ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਮਿਤੀ 3 ਅਗਸਤ ਨੂੰ ਥਾਣਾ ਸਿਟੀ ਪੁਲਸ ਵਲੋਂ ਇਕ ਕੈਂਟਰ 'ਚ ਮੌਜੂਦ 200-200 ਲੀਟਰ ਅਲਕੋਹਲ ਨਾਜਾਇਜ਼ ਸ਼ਰਾਬ ਦੇ ਦੋ ਡਰੰਮਾਂ ਸਣੇ ਸੁਖਦਿਆਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਢੋਟੀਆਂ ਅਤੇ ਪ੍ਰਤਾਪ ਸਿੰਘ ਵਿਰਕ ਪੁੱਤਰ ਜਸਵੰਤ ਸਿੰਘ ਵਾਸੀ ਲੋਹਗੜ੍ਹ ਜੀਰਕਪੁਰ ਨੂੰ ਗ੍ਰਿਫਤਾਰ ਕੀਤਾ ਸੀ, ਜਦਕਿ ਮੌਕੇ ਦਾ ਲਾਭ ਲੈਂਦੇ ਹੋਏ ਹਰਪ੍ਰਤਾਪ ਸਿੰਘ ਉਰਫ ਸੋਨੂੰ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਤੁੜ ਫਰਾਰ ਹੋ ਗਿਆ ਸੀ। ਡੀ. ਐੱਸ. ਪੀ. ਨੇ ਦੱਸਿਆ ਕਿ ਪੀ. ਓ. ਸਟਾਫ ਦੀ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਹਰਪ੍ਰਤਾਪ ਸਿੰਘ ਉਰਫ ਸੋਨੂੰ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਤੁੜ ਅਤੇ ਇਸ ਦੇ ਜੀਜੇ ਰੁਪਿੰਦਰ ਸਿੰਘ ਉਰਫ ਪਿੰਦਾ ਪੁੱਤਰ ਗੁਰਵੇਲ ਸਿੰਘ ਵਾਸੀ ਮਾਲੂਵਾਲ ਜ਼ਿਲਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਹੋਰ ਵੱਡੇ ਖੁਲਾਸੇ ਹੋਣ ਦੀ ਆਸ ਹੈ। 

ਇਹ ਵੀ ਪੜ੍ਹੋ : 26 ਸੂਬਿਆਂ ਸਮੇਤ ਪੰਜਾਬ ਬਣੇਗਾ 'ਇਕ ਦੇਸ਼, ਇਕ ਰਾਸ਼ਨ ਕਾਰਡ' ਲਾਗੂ ਕਰਨ ਵਾਲਾ ਸੂਬਾ

ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲੇ ਅੰਦਰ ਬੀਤੇ ਦਿਨੀ ਨਾਜਾਇਜ਼ ਜ਼ਹਿਰੀਲੀ ਸ਼ਰਾਬ ਦੀ ਵਰਤੋਂ ਕਰਨ ਨਾਲ ਜਿੱਥੇ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਉੱਥੇ ਕਈਆਂ ਦੀਆਂ ਅੱਖਾਂ ਦੀ ਰੋਸ਼ਨੀ ਜਾ ਚੁੱਕੀ ਹੈ। ਜਿਸ ਤਹਿਤ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਸਬੰਧ ਸਿੱਧੇ ਤੌਰ 'ਤੇ ਸ਼ਰਾਬ ਮਾਫੀਆ ਨਾਲ ਹੋਣੇ ਸਾਹਮਣੇ ਆ ਰਹੇ ਹਨ, ਜਿਸ ਸਬੰਧੀ ਪੁਲਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੀ ਤਫਤੀਸ਼ 'ਚ ਕੋਈ ਕਸਰ ਬਾਕੀ ਨਾ ਛੱਡਦੇ ਹੋਏ ਪੂਰੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਤੀ ਕੋਲੋ ਪਤਨੀ ਨੂੰ ਖਿੱਚ ਕੇ ਲੈ ਗਏ 2 ਵਿਅਕਤੀ, ਸੁੰਨਸਾਨ ਜਗ੍ਹਾ 'ਤੇ ਲਿਜਾ ਦਿੱਤਾ ਸ਼ਰਮਨਾਕ ਵਾਰਦਾਤ ਨੂੰ ਅੰਜ਼ਾਮ


Baljeet Kaur

Content Editor

Related News