ਸਾਲੇ ਨੇ ਸਾਥੀਆਂ ਨਾਲ ਮਿਲ ਕੇ ਜੀਜੇ ਦੀ ਕੀਤੀ ਕੁੱਟਮਾਰ

01/11/2021 9:38:14 AM

ਤਰਨਤਾਰਨ (ਰਾਜੂ,ਬਲਵਿੰਦਰ ਕੌਰ): ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਲੀਆ ਵਿਖੇ ਸਾਲੇ ਵਲੋਂ ਸਾਥੀਆਂ ਨਾਲ ਮਿਲ ਕੇ ਜੀਜੇ ਦੀ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਪੁਲਸ ਨੇ 4 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। 

ਇਹ ਵੀ ਪੜ੍ਹੋ : ਮਗਨਰੇਗਾ ਤਹਿਤ 113.5 ਫੀਸਦੀ ਟੀਚਾ ਹਾਸਲ ਕਰ ਕੇ ਜ਼ਿਲਾ ਗੁਰਦਾਸਪੁਰ ਪੰਜਾਬ ’ਚੋਂ ਅੱਵਲ

ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਅਲੀ ਪੁੱਤਰ ਕਰੀਮ ਵਾਸੀ ਰੋਹੀ ਕੰਡਾ ਪਿੰਡ ਕੰਗ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਆਪਣੇ ਪਿਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਮਲੀਆ ਨੂੰ ਜਾ ਰਹੇ ਸੀ। ਇਸੇ ਦੌਰਾਨ ਰਸਤੇ ’ਚ ਹੀ ਮੌਜੂਦ ਉਸ ਦਾ ਸਾਲਾ ਫਿਰੋਜ਼ਦੀਨ ਆਪਣੇ ਸਾਥੀ ਗਨੀ ਅਤੇ 2 ਅਣਪਛਾਤੇ ਵਿਅਕਤੀਆਂ ਸਮੇਤ ਖੜ੍ਹਾ ਸੀ। ਜਿੰਨ੍ਹਾਂ ਨੇ ਇਕ ਸਲਾਹ ਹੋ ਕੇ ਆਪਣੇ ਆਪਣੇ ਹਥਿਆਰਾਂ ਨਾਲ ਉਸ ਦੀ ਕੁੱਟ ਮਾਰ ਕੀਤੀ ਅਤੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਏ.ਐੱਸ.ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ’ਤੇ ਫਿਰੋਜ਼ਦੀਨ ਪੁੱਤਰ ਦੁੱਲਾ, ਗਨੀ ਪੁੱਤਰ ਆਲਮ ਵਾਸੀਆਨ ਖਾਨ ਛਾਪੜੀ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 4 ਧਾਰਾ 324/323/506/34 ਆਈ.ਪੀ.ਸੀ . ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ‘ਆਪ’ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਂ ਕਰੇਗੀ ਸਮਰਪਿਤ

Baljeet Kaur

This news is Content Editor Baljeet Kaur