ਕਾਂਗਰਸ ਸਰਕਾਰ ਚੋਣਾਂ ਸਮੇਂ ਲੋਕਾਂ ਨਾਲ ਵਾਅਦੇ ਕਰਕੇ ਭੱਜੀ : ਬੀਬੀ ਜਗੀਰ ਕੌਰ

04/22/2019 12:44:38 PM

ਤਰਨਤਾਰਨ (ਨਰਿੰਦਰ,ਰਾਜੀਵ, ਬੱਬ) : ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਖਿਲਾਫੀ ਕਰਕੇ ਬਹੁਤ ਵੱਡਾ ਧੋਖਾ ਕੀਤਾ ਹੈ ਅਤੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਖਡੂਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਉਸੇ ਤਰ੍ਹਾਂ ਬੇਰੋਜ਼ਗਾਰ ਫਿਰ ਰਹੇ ਹਨ, ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਕਿਸੇ ਦਾ ਕਰਜ਼ਾ ਮੁਆਫ ਨਹੀਂ ਕੀਤਾ, ਨਸ਼ਿਆਂ ਦਾ ਬੋਲਬਾਲਾ ਅੱਗੇ ਨਾਲੋਂ ਵੀ ਵੱਧ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜਿੱਥੇ ਦੇਸ਼ ਦੀ ਦੁਸ਼ਮਨ ਜਮਾਤ ਹੈ ਉਥੇ ਹੀ ਸਿੱਖੀ ਦੀ ਵੀ ਦੁਸ਼ਮਣ ਹੈ।

ਉਨ੍ਹਾਂ ਕਿਹਾ ਅਕਾਲੀ ਸਰਕਾਰ ਸਮੇਂ ਦੇਸ਼ ਦੇ ਰੱਖਿਆ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਬਦੌਲਤ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ 
ਉੱਦਮਾਂ ਸਦਕਾ ਕਿਸਾਨਾਂ ਨੂੰ ਤਾਰੋਂ ਪਾਰਲੀ ਜ਼ਮੀਨਾਂ ਦੇ ਮੁਆਵਜ਼ੇ ਮਿਲਣੇ ਸ਼ੁਰੂ ਹੋਏ ਸਨ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕ ਅਕਾਲੀ ਦਲ ਦੀ ਚੰਗੀ ਸੋਚ ਸਦਕਾ ਉਨ੍ਹਾਂ ਨੂੰ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿਤਾਉਣਗੇ।

Baljeet Kaur

This news is Content Editor Baljeet Kaur