''ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਜ਼ਿਲ੍ਹੇ ''ਚ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ''

08/29/2020 2:26:35 AM

ਤਰਨਤਾਰਨ,(ਰਾਜੂ, ਰਮਨ)- ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਤਰਨਤਾਰਨ ਵਲੋਂ ਜ਼ਿਲਾ ਐਪੀਡਿਮੋਲੋਜ਼ਿਸਟ ਡਾ. ਕਮਲ ਜੋਤੀ ਦੀ ਅਗਵਾਈ ਹੇਠ ਜ਼ਿਲੇ ਵਿਚ ਡੇਂਗੂ , ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਚੰਦਰ ਕਲੌਨੀ ਵਿਖੇ ਚੈਕਿੰਗ ਕੀਤੀ ਗਈ। ਇਸ ਸਬੰਧੀ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਜ਼ਿਲੇ 'ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਜ਼ਿਲਾ ਐਂਟੀਲਾਰਵਾ ਬ੍ਰਾਂਚ ਤਰਨਤਾਰਨ ਵਲੋਂ ਚੰਦਰ ਕਾਲੌਨੀ 'ਚ ਚੈਕਿੰਗ ਕੀਤੀ ਗਈ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਵੇ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਡੇਂਗੂ ਪਾਜ਼ੇਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ 'ਚ ਐਂਟੀ ਲਾਰਵਾ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ ਅਤੇ ਪਬਲਿਕ ਨੂੰ ਡੇਂਗੂ, ਆਦਿ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਸ਼ਹਿਰ 'ਚ ਥਾਵਾਂ 'ਤੇ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ 'ਤੇ ਨਸ਼ਟ ਕਰ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਲਈ ਨਗਰ ਕੌਂਸਲ ਤਰਨਤਾਰਨ ਨੂੰ ਸੂਚਿਤ ਕਰ ਦਿੱਤਾ ਹੈ।

ਡੇਂਗੂ ਤੋਂ ਬਚਾਅ ਦੇ ਤਰੀਕੇ :
ਕੂਲਰਾਂ ਅਤੇ ਗਮਲਿਆਂ ਦੀ ਟਰੇਆਂ 'ਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੱਪੜੇ ਅਜਿਹੇ ਪਾਓ, ਜਿਸ ਨਾਲ ਪੂਰਾ ਸਰੀਰ ਢੱਕਿਆ ਜਾਵੇ ਤਾਂ ਜੋ ਮੱਛਰ ਨਾ ਕੱਟੇ। ਸੌਣ ਵੇਲੇ ਮੱਛਰਦਾਨੀ ਆਦਿ ਦੀ ਵਰਤੋਂ ਕਰੋ। ਬੁਖਾਰ ਹੋਣ 'ਤੇ ਐਸਪਰੀਨ ਜਾਂ ਬਰੂਫਿਨ ਨਾ ਲਵੋ, ਬੁਖਾਰ ਹੋਣ 'ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ 'ਤੇ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਤੇ ਟਾਇਰਾਂ ਆਦਿ 'ਚ ਪਾਣੀ ਨਾ ਖੜ੍ਹਾ ਹੋਣ ਦਿਓ।

ਇਸ ਮੌਕੇ ਜ਼ਿਲਾ ਐਪੀਡਿਮੋਲੋਜ਼ਿਸਟ ਡਾ. ਕਮਲ ਜੋਤੀ ਨੇ ਦੱਸਿਆ ਕਿ ਜ਼ਿਲੇ 'ਚ ਕਰੀਬ ਡੇਢ ਮਹੀਨੇ ਤੋਂ ਡੇਂਗੂ, ਮਲੇਰੀਆ ਆਦਿ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸ ਦੌਰਾਨ ਬੱਸ ਸਟੈਂਡ, ਰੇਲਵੇ ਸਟੇਸ਼ਨ, ਟਾਇਰਾਂ ਨੂੰ ਪੈਂਚਰ ਲਾਉਣ ਵਾਲੀਆਂ ਦੁਕਾਨਾਂ, ਰੋਡਵੇਜ਼ ਡਿਪੂ ਆਦਿ 'ਚ ਟੀਮ ਭੇਜ ਕੇ ਮੁਹਿੰਮ ਚਲਾਈ ਗਈ ਅਤੇ ਐਂਟੀਲਾਰਵਾ ਟੀਮ ਵਲੋਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਅਤੇ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੌਰਾਨ ਕੂਲਰਾ, ਫਰਿੱਜਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਹੁੰਦਾ ਹੈ ਇਸ ਬਾਰੇ ਦੱਸਿਆ ਗਿਆ। ਇਸ ਮੌਕੇ ਹੈਲਥ ਇੰਸਪੈਕਟਰ, ਗੁਰਬਖਸ਼ ਸਿੰਘ, ਮੇਲ ਵਰਕਰ ਮਨਜਿੰਦਰ ਸਿੰਘ ਅਤੇ ਫੀਲਡ ਸਟਾਫ ਸਾਰਾ ਮੌਜੂਦ ਸੀ।


Deepak Kumar

Content Editor

Related News