ਕੁੱਤਿਆਂ ਦੇ ਲੈਣ-ਦੇਣ ਨੂੰ ਲੈ ਕੇ ਸ਼ਰੇਆਮ ਚਲਾਈਆਂ ਗੋਲੀਆਂ

Friday, Jun 19, 2020 - 11:31 AM (IST)

ਕੁੱਤਿਆਂ ਦੇ ਲੈਣ-ਦੇਣ ਨੂੰ ਲੈ ਕੇ ਸ਼ਰੇਆਮ ਚਲਾਈਆਂ ਗੋਲੀਆਂ

ਤਰਨਤਾਰਨ (ਰਾਜੂ) : ਜ਼ਿਲਾ ਤਰਨਤਾਰਨ ਦੇ ਪਿੰਡ ਭੱਠਲ ਭਾਈਕੇ ਵਿਖੇ ਕੁੱਤਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਸਬੰਧੀ ਰਾਜੀਨਾਵਾਂ ਕਰਨ ਮੌਕੇ ਇਕ ਧਿਰ ਵਲੋਂ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅੱਧੀ ਦਰਜਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਗੁਰਬਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ ਨੇ ਦੱਸਿਆ ਕਿ ਉਸ ਦੇ ਦੋਸਤ ਬਿਕਰਮਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਵੜਿੰਗ ਦਾ ਕੁਝ ਦਿਨ ਪਹਿਲਾਂ ਕੁੱਤੇ ਦੇ ਲੈਣ ਦੇਣ ਨੂੰ ਲੈ ਕੇ ਜਸ਼ਨਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਭੱਠਲ ਭਾਈਕੇ ਨਾਲ ਝਗੜਾ ਹੋਇਆ ਸੀ। ਜਿਸ ਦਾ ਰਾਜੀਨਾਮਾਂ ਕਰਨ ਲਈ 17 ਜੂਨ ਨੂੰ ਦੋਵੇਂ ਧਿਰਾਂ ਪਿੰਡ ਭੱਠਲ ਭਾਈਕੇ ਵਿਖੇ ਇਕੱਠੀਆਂ ਹੋਈਆਂ ਸਨ। ਇਸ ਦੌਰਾਨ ਜਸ਼ਨਪ੍ਰੀਤ ਸਿੰਘ ਤੈਸ਼ ਵਿਚ ਆ ਗਿਆ ਤੇ ਆਪਣੀ ਕਾਰ ਵਿਚੋਂ 315 ਬੋਰ ਰਾਈਫਲ ਨਾਲ ਫਾਇਰ ਕੀਤਾ ਜੋ ਉਸ ਦੀ ਸੱਜੀ ਬਾਂਹ 'ਤੇ ਲੱਗਾ ਜਦ ਕਿ ਸ਼ਮਸ਼ੇਰ ਸਿੰਘ ਨੇ ਆਪਣੇ ਦਸਤੀ ਪਿਸਟਲ ਨਾਲ ਗੋਲੀ ਚਲਾਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਭੱਜ ਗਏ।

ਇਹ ਵੀ ਪੜ੍ਹੋਂ : ਪਠਾਨਕੋਟ 'ਚ ਵੀ ਬੇਕਾਬੂ ਹੋ ਰਿਹਾ ਕੋਰੋਨਾ , 8 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ

ਇਸ ਸਬੰਧੀ ਏ. ਐੱਸ. ਆਈ. ਸੁਖਵੰਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਜਸ਼ਨਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਭੱਠਲ ਭਾਈਕੇ, ਨਿਰਮਲ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਮੁੰਡਾਪਿੰਡ, ਸ਼ਮਸ਼ੇਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬੰਗਾਲੀਪੁਰ, ਰਣਜੀਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਭੱਠਲ ਭਾਈਕੇ, ਜਗਰੂਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਭੱਠਲ ਭਾਈਕੇ ਅਤੇ ਜਗਰੂਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਭੱਠਲ ਭਾਈਕੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 107 ਸਾਲਾ ਬਜ਼ੁਰਗ ਨੇ ਤੋੜਿਆ ਦਮ


author

Baljeet Kaur

Content Editor

Related News