ਦਾਜ ਦੀ ਮੰਗ ਪੂਰੀ ਨਾ ਕਰਨ ''ਤੇ ਵਿਆਹੁਤਾ ਨੂੰ ਕੁੱਟਮਾਰ ਕੇ ਘਰੋਂ ਕੱਢਿਆ

10/13/2020 9:57:42 AM

ਤਰਨਤਾਰਨ (ਰਾਜੂ): ਥਾਣਾ ਸਿਟੀ ਤਰਨਤਾਰਨ ਪੁਲਸ ਨੇ ਦਾਜ ਦੀ ਮੰਗ ਪੂਰੀ ਨਾ ਕਰਨ 'ਤੇ ਨੂੰਹ ਦੀ ਕੁੱਟ-ਮਾਰ ਕਰ ਕੇ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰੇ ਪਰਿਵਾਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਰਮਨਦੀਪ ਕੌਰ ਪੁੱਤਰੀ ਗੁਰਬਚਨ ਸਿੰਘ ਵਾਸੀ ਲੁਹਾਰ ਨੇ ਦੱਸਿਆ ਕਿ ਉਸ ਦਾ ਵਿਆਹ ਪਰਮਿੰਦਰਪਾਲ ਸਿੰਘ ਪੁੱਤਰ ਸ਼ਰਨਪਾਲ ਸਿੰਘ ਵਾਸੀ ਮਾਸਟਰ ਕਾਲੋਨੀ ਤਰਨਤਾਰਨ ਨਾਲ ਸਾਲ 2015 ਵਿਚ ਹੋਇਆ ਸੀ। ਵਿਆਹ ਸਮੇਂ ਉਸ ਦੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਪਰ ਮੇਰਾ ਸਹੁਰਾ ਪਰਿਵਾਰ ਦਿੱਤੇ ਦਾਜ ਤੋਂ ਖ਼ੁਸ਼ ਨਹੀਂ ਹੋਇਆ ਅਤੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਹ ਸਹੁਰੇ ਪਰਿਵਾਰ ਦਾ ਤਸ਼ੱਦਦ ਸਹਿਣ ਕਰਦੀ ਰਹੀ ਅਤੇ ਬੀਤੀ 8 ਅਕਤੂਬਰ ਨੂੰ ਉਸ ਦੇ ਪਤੀ ਪਰਮਿੰਦਰਪਾਲ ਸਿੰਘ, ਸਹੁਰੇ ਸ਼ਰਨਪਾਲ ਸਿੰਘ, ਦਿਓਰ ਸਤਿੰਦਰ ਸਿੰਘ, ਸੱਸ ਸੁਰਜੀਤ ਕੌਰ ਨੇ ਹਮਸਲਾਹ ਹੋ ਕੇ ਉਸ ਦੀ ਕੁੱਟ-ਮਾਰ ਕੀਤੀ ਅਤੇ ਘਰੋਂ ਕੱਢ ਦਿੱਤਾ, ਜਿਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਸਰਹਾਲੀ ਦਾਖਲ ਕਰਵਾਇਆ ਅਤੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ।

ਇਹ ਵੀ ਪੜ੍ਹੋ : ਜਨਾਨੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਬਰਾਮਦ, ਸਰੀਰ 'ਤੇ ਹੈਵਾਨੀਅਤ ਦੇ ਨਿਸ਼ਾਨ, ਅੱਖਾਂ ਵੀ ਕੱਢੀਆਂ

ਇਸ ਸਬੰਧੀ ਏ. ਐੱਸ. ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਪਰਮਿੰਦਰਪਾਲ ਸਿੰਘ, ਸ਼ਰਨਪਾਲ ਸਿੰਘ, ਸਤਿੰਦਰ ਸਿੰਘ, ਸੁਰਜੀਤ ਕੌਰ ਵਾਸੀਆਨ ਮਾਸਟਰ ਕਾਲੋਨੀ ਤਰਨਤਾਰਨ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਾਬਕਾ ਅਕਾਲੀ ਆਗੂ ਦੀ ਕਰਤੂਤ: ਪਾਰਟੀ ਬਾਰੇ ਗੱਲਬਾਤ ਕਰਨ ਲਈ ਸੱਦ ਕੇ ਖਿੱਚੀਆਂ ਅਸ਼ਲੀਲ ਤਸਵੀਰਾਂ


Baljeet Kaur

Content Editor

Related News