ਦਾਜ ਦੀ ਖਾਤਿਰ ਨਵ-ਵਿਆਹੁਤਾ ਨੂੰ ਕੁੱਟ-ਮਾਰ ਕਰ ਕੇ ਘਰੋਂ ਕੱਢਿਆ

01/20/2020 10:40:27 AM

ਤਰਨਤਾਰਨ (ਬਲਵਿੰਦਰ ਕੌਰ) : ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਦਾਜ ਦੀ ਖਾਤਿਰ ਨਵ-ਵਿਆਹੁਤਾ ਨੂੰ ਕੁੱਟ-ਮਾਰ ਕਰ ਕੇ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰੇ ਪਰਿਵਾਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਮਨਜਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਚੋਹਲਾ ਸਾਹਿਬ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ 9 ਜਨਵਰੀ 2019 ਨੂੰ ਹਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬੇਟੂਕਦੀਮ ਜ਼ਿਲਾ ਫਿਰੋਜ਼ਪੁਰ ਨਾਲ ਪੂਰੇ ਰੀਤੀ ਰਿਵਾਜਾਂ ਅਨੁਸਾਰ ਹੋਇਆ ਸੀ ਅਤੇ ਵਿਆਹ ਸਮੇਂ ਉਨ੍ਹਾਂ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਵੀ ਦਿੱਤਾ। ਪਰ ਲੜਕੀ ਦਾ ਸਹੁਰਾ ਪਰਿਵਾਰ ਦਾਜ ਤੋਂ ਖੁਸ਼ ਨਹੀਂ ਹੋਇਆ ਅਤੇ ਥੋੜ੍ਹੇ ਸਮੇਂ ਬਾਅਦ ਹੀ ਇਨ੍ਹਾਂ ਨੇ ਹੋਰ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਦ ਦਾਜ ਦੀ ਮੰਗ ਪੂਰੀ ਨਾ ਹੋਈ ਤਾਂ ਕੁੱਟ-ਮਾਰ ਕਰ ਕੇ ਲੜਕੀ ਨੂੰ ਘਰੋਂ ਕੱਢ ਦਿੱਤਾ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਹਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਪਰਮਜੀਤ ਕੌਰ ਪਤਨੀ ਸਵਰਨ ਸਿੰਘ ਵਾਸੀਆਨ ਬੇਟੂਕਦੀਮ ਜ਼ਿਲਾ ਫਿਰੋਜ਼ਪੁਰ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News