ਤਰਨਤਾਰਨ: DSP, DIG ਦੇ ਪਾਠਕ ''ਤੇ 23 ਲੱਖ ਰੁਪਏ ਦੀ ਫਿਰੌਤੀ ਲੈਣ ਦਾ ਮਾਮਲਾ ਦਰਜ

07/20/2022 7:00:20 PM

ਤਰਨਤਾਰਨ - ਡੀ.ਐੱਸ.ਪੀ. ਲਖਬੀਰ ਸਿੰਘ ਅਤੇ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਪਾਠਕ ਐੱਸ.ਆਈ. ਬਰਜਿੰਦਰ ਸਿੰਘ ਖ਼ਿਲਾਫ਼ ਉਨ੍ਹਾਂ ਦੇ ਸਾਥੀ ਨੂੰ ਕਥਿਤ ਤੌਰ 'ਤੇ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿੱਚ ਲੈਣ ਅਤੇ ਫਰਜ਼ੀ ਐੱਨ.ਡੀ.ਪੀ.ਐੱਸ. ਮਾਮਲੇ ’ਚ ਫਸਾਉਣ ਦੀ ਧਮਕੀ ਦੇ ਕੇ 23 ਲੱਖ ਰੁਪਏ ਦੀ ਵਸੂਲੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ

ਦੱਸ ਦੇਈਏ ਕਿ ਮੁਲਜ਼ਮਾਂ ਨੇ ਪਿਛਲੇ ਸਾਲ ਦਸੰਬਰ ਵਿੱਚ ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਦੇ ਨਾਂ ’ਤੇ ਬਰੇਨ ਟਿਊਮਰ ਤੋਂ ਪੀੜਤ ਸਬ-ਇੰਸਪੈਕਟਰ ਬਲਜਿੰਦਰ ਸਿੰਘ ਤੋਂ ਕਥਿਤ ਤੌਰ ’ਤੇ ਪੈਸੇ ਦੀ ਵਸੂਲੀ ਕੀਤੀ ਸੀ। ਮੁਲਜ਼ਮਾਂ ਦੇ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 342, 388 ਅਤੇ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਐਨਕਾਊਂਟਰ ਜਾਰੀ, ਪੁਲਸ ਅਤੇ ਗੈਂਗਸਟਰਾਂ ’ਚ ਮੁੜ ਤੇਜ਼ ਹੋਈ ਫਾਇਰਿੰਗ

rajwinder kaur

This news is Content Editor rajwinder kaur