ਰੰਜਿਸ਼ ਦੇ ਚੱਲਦਿਆਂ ਜਾਨੋਂ ਮਾਰਨ ਦੀ ਨੀਯਤ ਨਾਲ ਚਲਾਈਆਂ ਗੋਲੀਆਂ

07/19/2022 3:22:50 PM

ਤਰਨਤਾਰਨ (ਜ.ਬ) - ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮਾਮੂਲੀ ਰੰਜਿਸ਼ ਦੇ ਚੱਲਦਿਆਂ ਘਰ ਅੰਦਰ ਦਾਖਲ ਹੋ ਕੇ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਚਲਾਉਣ ਦੇ ਦੋਸ਼ ਹੇਠ ਇਕ ਦਰਜਨ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਨਿਸ਼ਾਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਸੰਘਾ ਨੇ ਦੱਸਿਆ ਕਿ ਬੀਤੀ ਰਾਤ ਉਹ ਪਰਿਵਾਰ ਸਮੇਤ ਰੋਟੀ ਪਾਣੀ ਖਾ ਕੇ ਸੌਂ ਗਿਆ।

ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਰਾਤ 11.30 ਵਜੇ ਗਲੀ ਵਿਚ ਰੌਲਾ ਪੈਣ ਦੀ ਆਵਾਜ਼ ਸੁਣਾਈ ਦੇਣ ’ਤੇ ਜਦ ਉਹ ਬਾਹਰ ਆਇਆ ਤਾਂ ਗਲੀ ਵਿਚ ਡਿਪਟੀ ਸਿੰਘ, ਗਗਨਦੀਪ ਸਿੰਘ ਉਰਫ ਗਗਨ, ਪ੍ਰਿੰਸ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ ਉਰਫ ਖਿੰਦਾ, ਸ਼ੇਰਾ ਸਿੰਘ, ਗੁਰਜੰਟ ਸਿੰਘ ਅਤੇ 4-5 ਅਣਪਛਾਤੇ ਵਿਅਕਤੀ ਆਪਣੇ-ਆਪਣੇ ਮਾਰੂ ਹਥਿਆਰਾਂ ਸਮੇਤ ਖੜ੍ਹੇ ਹੋਏ ਸਨ। ਉਨ੍ਹਾਂ ਨੇ ਇਕ ਸਲਾਹ ਹੋ ਕੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਲੁਕ ਛਿਪ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਬਚਾਈ। ਫਿਰ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਉਸ ਨੇ ਕਿਹਾ ਕਿ ਉਸ ਨੇ ਇਸ ਘਟਨਾ ਦੀ ਇਤਲਾਹ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਗੋਲੀਆਂ ਚਲਾਉਣ ਵਾਲੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।


rajwinder kaur

Content Editor

Related News