ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਵੱਡੀ ਗਿਣਤੀ ''ਚ ਕਿਸਾਨਾਂ ਇਕੱਤਰ ਹੋ ਕੱਢੀ ਭੜਾਸ

09/08/2020 4:20:05 PM

ਤਰਨਤਾਰਨ (ਰਮਨ, ਰਾਜੂ) : ਵੱਡੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਆਰਡੀਨੈਂਸ ਦੇ ਵਿਰੋਧ 'ਚ ਡਿਪਟੀ ਕਮਿਸ਼ਨਰ ਦਫਤਰ ਬਾਹਰ ਧਰਨਾ ਦਿੰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਭੜਾਸ ਕੱਢੀ। ਇਸ ਮੌਕੇ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ 56 ਕਿਸਾਨਾਂ ਵਲੋਂ ਜੇਲ ਭਰੋ ਮੋਰਚਾ ਸ਼ੁਰੂ ਕਰਦੇ ਹੋਏ ਗ੍ਰਿਫਤਾਰੀਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਜਲਾਦ ਨੂੰਹ ਦੀ ਦਰਿੰਦਗੀ, ਸੱਸ ਦਾ ਕੀਤਾ ਅਜਿਹਾ ਹਾਲ ਕੇ ਵੇਖ ਕੰਬ ਜਾਵੇਗੀ ਰੂਹ

ਜਾਣਕਾਰੀ ਅਨੁਸਾਰ ਕਿਸਾਨ ਸੰਘਰਸ਼ ਕਮੇਟੀ ਵਲੋਂ ਕਈ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੌਰਾਨ ਚੁੱਪਚਾਪ ਕਿਸਾਨ ਵਿਰੋਧੀ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਖਿਲਾਫ ਜੇਲ ਭਰੋ ਮੋਰਚਾ ਸ਼ੁਰੂ ਕਰਨ ਸਬੰਧੀ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫਤਰ ਵਿਖੇ ਇਕੱਤਰ ਹੋ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫਤਰ ਬਾਹਰ ਖੇਤੀ ਬਾੜੀ ਆਰਡੀਨੈਂਸ, ਭੂਮੀ ਗ੍ਰਹਿਣ ਐਕਟ ਅਤੇ ਬਿਜਲੀ ਸੋਧ ਬਿੱਲ ਅਤੇ ਆਹਲੂਵਾਲੀਆ ਕਮੇਟੀਆਂ ਦੀਆਂ ਸਿਫਾਰਿਸ਼ਾਂ ਰੱਦ ਕਰਨ ਦੀ ਮੰਗ ਨੂੰ ਲੈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਇਸ ਲਗਾਏ ਗਏ ਮੋਰਚੇ ਦੀ ਅਗਵਾਈ ਮੇਹਰ ਸਿੰਘ ਤਲਵੰਡੀ, ਅਜੀਤ ਸਿੰਘ ਚੰਬਾ, ਗੁਰਸਾਹਿਬ ਸਿੰਘ ਪਹੁਵਿੰਡ ਨੇ ਕੀਤੀ। ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲੇ ਦਿਨ ਸਰਕਾਰ ਖਿਲਾਫ 56 ਮਰਜ਼ੀਵਾੜੀਆਂ ਦਾ ਜਥਾ ਗ੍ਰਿਫਤਾਰੀ ਲਈ ਡਿਪਟੀ ਕਮਿਸ਼ਨਰ ਅੱਗੇ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ :ਸੱਚਖੰਡ ਦੇ ਹਜ਼ੂਰੀ ਰਾਗੀ ਸਿੰਘਾਂ ਤੇ ਮੁੱਖ ਗ੍ਰੰਥੀ ਦਾ ਵਿਵਾਦ ਹੋਇਆ ਖ਼ਤਮ, ਜਾਣੋ ਕਿਵੇਂ

ਇਸ ਮੌਕੇ ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿਧਵਾਂ, ਸਤਨਾਮ ਸਿੰਘ ਮਾਣੋਚਾਹਲ, ਫਤਿਹ ਸਿੰਘ ਪਿੱਦੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੇ ਦੇਸ਼ ਨੂੰ ਮਹਾ ਆਰਥਿਕ ਤੰਗੀ ਵੱਲ ਧੱਕ ਦਿੱਤਾ ਹੈ। ਕੋਰੋਨਾ ਦੀ ਆੜ 'ਚ ਲੋਕਾਂ ਨੂੰ ਘਰਾਂ ਅੰਦਰ ਨਜ਼ਰਬੰਦ ਕਰ ਧਾਰਾ 144 ਦੀ ਵਰਤੋਂ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸੋਚੀ ਸਮਝੀ ਸਾਜਿਸ਼ ਤਹਿਤ ਆਰਥਿਕ ਸੁਧਾਰਾਂ ਦੇ ਨਾਮ ਉੱਤੇ ਦੇਸ਼ ਦੇ ਜਨਤਕ ਅਦਾਰੇ, ਨਿੱਜੀ ਕੰਪਨੀਆਂ ਹਵਾਲੇ ਕਰਨ ਦੇ ਮਾਰੂ ਮਨਸੂਬਿਆਂ ਨੂੰ ਬੜੇ ਸ਼ਾਤਰਾਨਾ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇ ਕਿਸਾਨਾਂ ਦੀਆਂ ਮੰਗਾਂ ਨੂੰ ਸਮੇਂ ਰਹਿੰਦੇ ਨਾ ਮੰਨਿਆਂ ਤਾ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਦਿਲਬਾਗ ਸਿੰਘ, ਫਤਿਹ ਸਿੰਘ, ਤਰਸੇਮ ਸਿੰਘ, ਸੁੱਚਾ ਸਿੰਘ, ਮੰਗਜੀਤ ਸਿੰਘ, ਮਹਿਲ ਸਿੰਘ, ਸੁਖਦੇਵ ਸਿੰਘ, ਨਿਰਵੈਲ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।

Baljeet Kaur

This news is Content Editor Baljeet Kaur