ਐੱਨ. ਡੀ. ਪੀ. ਐੱਸ. ਐਕਟ ''ਚ ਲੋੜੀਂਦਾ ਭਗੌੜਾ ਗ੍ਰਿਫ਼ਤਾਰ

Wednesday, Sep 09, 2020 - 02:21 PM (IST)

ਐੱਨ. ਡੀ. ਪੀ. ਐੱਸ. ਐਕਟ ''ਚ ਲੋੜੀਂਦਾ ਭਗੌੜਾ ਗ੍ਰਿਫ਼ਤਾਰ

ਤਰਨਤਾਰਨ (ਰਾਜੂ, ਬਲਵਿੰਦਰ ਕੌਰ) : ਥਾਣਾ ਸਿਟੀ ਪੱਟੀ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਵਿਚ ਲੋੜੀਂਦੇ ਭਗੌੜੇ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। 

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਹੇਠਾਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ

ਇਸ ਸਬੰਧੀ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਜਿੰਦਰ ਸਿੰਘ ਉਰਫ ਰਾਜੂ ਪੁੱਤਰ ਕੁਲਦੀਪ ਸਿੰਘ ਵਾਸੀ ਸਰਹਾਲੀ ਜੋ ਕਿ ਮੁਕੱਦਮਾ ਨੰਬਰ 63/14 ਜੁਰਮ 21/61/85 ਐੱਨ. ਡੀ. ਪੀ. ਐੱਸ. ਐਕਟ 'ਚ ਪੁਲਸ ਨੂੰ ਲੋੜੀਂਦਾ ਹੈ ਅਤੇ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਜਾ ਰਿਹਾ ਹੈ। ਇਹ ਵਿਅਕਤੀ ਅੱਜ ਇਲਾਕੇ 'ਚ ਘੁੰਮ ਰਿਹਾ ਹੈ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਟੀ ਪੁਆਇੰਟ ਸਰਹਾਲੀ ਤੋਂ ਘੇਰਾਬੰਦੀ ਕਰਕੇ ਗ੍ਰਿਫ਼ਤਾਰ ਕਰ ਲਿਆ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 233 ਧਾਰਾ 174ਏ-ਆਈ. ਪੀ. ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ : ਦੋ ਨੌਜਵਾਨਾਂ ਨੇ ਘੋੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਘੋੜੀ ਦੀ ਮੌਤ (ਵੀਡੀਓ)


author

Baljeet Kaur

Content Editor

Related News