ਘਰ ''ਚ ਦਾਖਲ ਹੋ ਕੇ ਲੜਕੀ ਦੀ ਕੀਤੀ ਕੁੱਟਮਾਰ, ਪਾੜੇ ਕੱਪੜੇ

06/11/2020 1:45:12 PM

ਤਰਨਤਾਰਨ (ਰਾਜੂ) : ਜ਼ਿਲਾ ਤਰਨਤਾਰਨ ਦੇ ਪਿੰਡ ਮੱਖੀ ਕਲਾਂ ਵਿਖੇ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਮੋਬਾਇਲ ਖੋਹਣ ਦੀ ਸ਼ਿਕਾਇਤ ਕਰਨ 'ਤੇ ਕੁਝ ਲੋਕਾਂ ਵਲੋਂ ਘਰ 'ਚ ਦਾਖਲ ਹੋ ਕੇ ਲੜਕੀ ਦੀ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਭਿੱਖੀਵਿੰਡ ਪੁਲਸ ਨੇ 7 ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : 'ਸਿਰੜ' ਅਤੇ 'ਸਿਦਕ' ਦੀ ਵਿਲੱਖਣ ਮਿਸਾਲ ਹੈ ਪੰਜਾਬ ਦੀ ਇਹ ਧੀ

ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਲੜਕੀ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਭਰਾ ਗੁਰਜੰਟ ਸਿੰਘ ਪਿੰਡ ਮਰਗਿੰਦਪੁਰਾ ਨੂੰ ਜਾ ਰਿਹਾ ਸੀ ਤਾਂ ਪਿੰਡ ਦੀ ਬਾਹਰਲੀ ਫਿਰਨੀ 'ਤੇ ਦਲੇਰ ਸਿੰਘ, ਮੇਜਰ ਸਿੰਘ, ਗੁਰਸਾਹਿਬ ਸਿੰਘ ਅਤੇ 2-3 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਭਰਾ ਨੂੰ ਘੇਰ ਲਿਆ ਅਤੇ ਉਸ ਨਾਲ ਗਾਲੀ ਗਲੋਚ ਕਰਦਿਆਂ ਮੋਬਾਇਲ ਖੋਹ ਲਿਆ ਤੇ ਕੁੱਟ ਮਾਰ ਵੀ ਕੀਤੀ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸੇ ਦੀ ਰੰਜਿਸ਼ ਰੱਖਦਿਆਂ ਅਗਲੇ ਦਿਨ ਉਕਤ ਵਿਅਕਤੀ ਆਪਣੇ ਕੁਝ ਹੋਰ ਸਾਥੀਆਂ ਸਮੇਤ ਸਾਡੇ ਘਰ 'ਚ ਆਏ ਜਿੰਨਾਂ ਨੇ ਆਉਂਦਿਆਂ ਹੀ ਉਸ ਨਾਲ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਅਤੇ ਮਾੜੀ ਨਿਯਤ ਨਾਲ ਉਸ ਦੇ ਕੱਪੜੇ ਵੀ ਪਾੜ ਦਿੱਤੇ ਅਤੇ ਰੌਲਾ ਪਾਉਣ 'ਤੇ ਸਾਨੂੰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧੀ ਏ.ਐੱਸ.ਆਈ. ਬਲਵਿੰਦਰ ਕੌਰ ਨੇ ਦੱਸਿਆ ਕਿ ਮੁੱਦਈਆ ਦੇ ਬਿਆਨਾਂ 'ਤੇ ਦਲੇਰ ਸਿੰਘ ਪੁੱਤਰ ਜੋਗਿੰਦਰ ਸਿੰਘ, ਮੇਜਰ ਸਿੰਘ ਪੁੱਤਰ ਸਰਵਨ ਸਿੰਘ, ਗੁਰਸਾਹਿਬ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੱਖੀ ਕਲਾਂ ਅਤੇ 3-4 ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 86 ਧਾਰਾ 452/354/379ਬੀ/341/323/427/506/148/149 ਆਈ.ਪੀ.ਸੀ., 25/27/54/59 ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋਇਆ ਹਰਚੋਵਾਲ ਦਾ ਗੁਰਚਰਨ ਸਿੰਘ


Baljeet Kaur

Content Editor

Related News