ਤਰਨਤਾਰਨ ’ਚ ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

12/26/2020 2:59:40 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ): ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਜੀਓਬਾਲਾ ਵਿਖੇ ਚੋਰਾਂ ਵਲੋਂ ਦੁਕਾਨ ਨੂੰ ਸੰਨ੍ਹ ਲਗਾ ਕੇ ਕਰਿਆਨੇ ਦਾ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਸਰਵਣ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਜੀਓਬਾਲਾ ਨੇ ਦੱਸਿਆ ਕਿ ਉਸ ਦੀ ਪਿੰਡ ਜੀਓਬਾਲਾ ’ਚ ਕਰਿਆਨੇ ਦੀ ਦੁਕਾਨ ਹੈ। ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਆ ਗਿਆ ਜਦ ਸਵੇਰੇ ਦੁਕਾਨ ’ਤੇ ਆਇਆ ਤਾਂ ਵੇਖਿਆ ਕਿ ਦੁਕਾਨ ਦੀ ਕੰਧ ਨੂੰ ਸੰਨ੍ਹ ਲੱਗੀ ਹੋਈ ਸੀ ਅਤੇ ਕਰਿਆਨੇ ਦਾ ਸਮਾਨ ਗਾਇਬ ਸੀ। ਜਿਸ ਨੂੰ ਕੋਈ ਚੋਰੀ ਕਰਕੇ ਲੈ ਲਿਆ। ਇਸ ਸਬੰਧੀ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖ਼ਿਲਾਫ਼ ਮੁਕੱਦਮਾ ਨੰਬਰ 325 ਧਾਰਾ 380/457 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਰਿਸ਼ਤਿਆਂ ’ਤੇ ਲੱਗਾ ਦਾਗ਼, ਗੁਰਦਾਸਪੁਰ ’ਚ ਹਵਸੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਕੀਤਾ ਗਰਭਵਤੀ


Baljeet Kaur

Content Editor

Related News