ਮੱਸਿਆ ਦੇ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਪੁੱਜੀ ਸੰਗਤ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

04/30/2022 1:51:08 PM

ਤਰਨਤਾਰਨ (ਰਮਨ) - ਕਲਯੁੱਗ ਦੇ ਦੌਰ ਵਿੱਚ ਮਾੜੇ ਅਨਸਰ ਅਤੇ ਜੇਬ ਕਤਰੇ ਗੁਰੂਘਰ ਨੂੰ ਵੀ ਨਹੀਂ ਬਖ਼ਸ਼ਦੇ ਹਨ। ਇਸ ਦੀ ਉਦਾਹਰਨ ਤਰਨਤਾਰਨ ਵਿਖੇ ਸਥਿਤ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਸਾਏ ਇਤਿਹਾਸਕ ਗੁਰਦੁਆਰਾ ਤੋਂ ਉਸ ਵੇਲੇ ਵੇਖਣ ਨੂੰ ਮਿਲੀ, ਜਦੋਂ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਤੋਂ ਮੱਸਿਆ ਦੇ ਦਿਹਾੜੇ ਮੌਕੇ ਮੱਥਾ ਟੇਕਣ ਪੁੱਜਣ ਵਾਲੀ ਸੰਗਤ ਦੇ ਕਰੀਬ ਤਿੰਨ ਦਰਜਨ ਤੋਂ ਵੱਧ ਮੋਬਾਈਲ, ਪਰਸ ਅਤੇ ਕੀਮਤੀ ਗਹਿਣੇ ਚੋਰੀ ਕਰ ਲਏ ਗਏ। ਇਹ ਸਭ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਵਾਪਰ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: 2 ਸਾਲ ਪਹਿਲਾਂ ਲਾਪਤਾ ਹੋਇਆ 12 ਸਾਲਾ ਨਮਨ ਘਰ ਪੁੱਜਾ, ਦੱਸੀ ਹੱਡ-ਚੀਰਵੀਂ ਸੱਚਾਈ

ਇਸ ਸੰਬੰਧੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਧਰਵਿਦਰ ਸਿੰਘ ਮਾਣੋਚਾਹਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਐੱਸ.ਐੱਸ.ਪੀ. ਨੂੰ ਬੀਤੀ 29 ਅਪ੍ਰੈਲ ਨੂੰ ਦਰਖਾਸਤ ਦਿੱਤੀ ਗਈ ਸੀ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਮਾੜੇ ਅਨਸਰ ਲੁੱਟ ਦਾ ਨਿਸ਼ਾਨਾ ਬਣਾ ਰਹੇ ਹਨ। ਇਸ ਦੌਰਾਨ ਪੁਲਸ ਵੱਲੋਂ ਨਾ ਮਾਤਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਡਿਊਟੀ ਕਰਨ ਦੀ ਬਜਾਏ ਆਰਾਮ ਫਰਮਾਉਂਦੇ ਨਜ਼ਰ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੁਪਹਿਰ ਤੱਕ ਉਨ੍ਹਾਂ ਪਾਸ ਤਿੰਨ ਦਰਜਨ ਦੇ ਕਰੀਬ ਸ਼ਰਧਾਲੂਆਂ ਵੱਲੋਂ ਦਰਖ਼ਾਸਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦਾ ਪਰਸ, ਮੋਬਾਇਲ ਚੋਰੀ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸਿਵਲ ਅਤੇ ਵਰਦੀ ਵਿਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।


rajwinder kaur

Content Editor

Related News