ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫਤਾਰ
Saturday, Dec 01, 2018 - 12:11 PM (IST)
ਤਰਨਤਾਰਨ (ਰਮਨ) : ਤਰਨਤਾਰਨ ਪੁਲਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਪਿੰਡ ਢੋਟੀਆ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲਸ ਨੇ ਸਕੂਟਰੀ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਉਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
