ਘਰ ’ਚ ਦਾਖਲ ਹੋ ਕੇ ਗੋਲੀਆਂ ਚਲਾਉਣ ਅਤੇ ਕੁੱਟ-ਮਾਰ ਕਰਨ ਦੇ ਦੋਸ਼ ਹੇਠ 13 ਨਾਮਜ਼ਦ

09/24/2021 4:22:18 PM

ਤਰਨਤਾਰਨ (ਰਾਜੂ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਉਣ ਅਤੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 13 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਬਲਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਸੇਲ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਜੋਧਾ ਸਿੰਘ, ਤਾਰਬੀਰ ਸਿੰਘ, ਕਾਲੂ, ਸਨੀ, ਚਾਨਣ ਸਿੰਘ, ਦਵਿੰਦਰ ਸਿੰਘ, ਲਵਪ੍ਰੀਤ ਸਿੰਘ, ਸੰਨੀ, ਨੰਨਾ, ਕਾਲੂ ਆਪਣੇ 3 ਅਣਪਛਾਤੇ ਸਾਥੀਆਂ ਨਾਲ ਹਥਿਆਰਾਂ ਸਮੇਤ ਲੈੱਸ ਹੋ ਕੇ ਉਸ ਦੇ ਘਰ ਵਿੱਚ ਦਾਖਲ ਹੋਏ ਅਤੇ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਉਕਤ ਵਿਅਕਤੀਆਂ ਨੇ ਹਵਾਈ ਫਾਇਰ ਕੀਤੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ

ਇਸ ਸਬੰਧੀ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਜੋਧਾ ਸਿੰਘ ਪੁੱਤਰ ਸੋਹਣ ਸਿੰਘ, ਤਾਰਬੀਰ ਸਿੰਘ ਪੁੱਤਰ ਤਰਸੇਮ ਸਿੰਘ, ਕਾਲੂ ਪੁੱਤਰ ਤਾਰੀ ਮਿਸਤਰੀ, ਸਨੀ, ਚਾਨਣ ਸਿੰਘ ਪੁੱਤਰ ਪਰਮਜੀਤ ਸਿੰਘ, ਦਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ, ਲਵਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ, ਸੰਨੀ ਪੁੱਤਰ ਸੁੱਖਾ ਸਿੰਘ, ਨੰਨਾ ਪੁੱਤਰ ਜਰਨੈਲ ਸਿੰਘ, ਕਾਲੂ ਪੁੱਤਰ ਗੁਰਮੀਤ ਸਿੰਘ ਅਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 88 ਜ਼ੇਰ ਧਾਰਾ 452/336/323/506/148/149 ਆਈ.ਪੀ.ਸੀ., 25/27/54/59 ਅਸਲਾ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

rajwinder kaur

This news is Content Editor rajwinder kaur