ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ 2 ਖ਼ਿਲਾਫ਼ ਕੇਸ ਦਰਜ, 33 ਸੈਂਕੜੇ ਰੇਤਾ ਬਰਾਮਦ

12/01/2020 2:05:41 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ): ਥਾਣਾ ਸਦਰ ਪੱਟੀ ਪੁਲਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਦੋ ਲੋਕਾਂ ਖ਼ਿਲਾਫ਼ ਕੇਸ ਦਰਜ ਕਰਦਿਆਂ ਰੇਤਾ ਨਾਲ ਭਰੇ 3 ਘੋੜੇ ਟਰਾਲੇ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਏ. ਐੱਸ. ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਰਾਧਲਕੇ ਵਿਖੇ ਰੁਪਿੰਦਰ ਸਿੰਘ ਵਾਸੀ ਫਰੀਦਕੋਟ ਅਤੇ ਸ਼ਿਵਰਾਜ ਵਾਸੀ ਸ਼ਿਕਰ (ਰਾਜਸਥਾਨ) ਦਰਿਆ 'ਚੋਂ ਨਾਜਾਇਜ਼ ਮਾਈਨਿੰਗ ਕਰਕੇ ਰੇਤਾ ਵੇਚਣ ਦਾ ਧੰਦਾ ਕਰਦੇ ਹਨ। 

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾਵਾਂ ਨੂੰ ਇਨੋਵਾ ਕਾਰ ਹੇਠ ਦਰੜਿਆ

ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਜਦ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਰੇਤਾ ਨਾਲ ਭਰੇ 3 ਘੋੜੇ ਟਰਾਲੇ (33 ਸੈਂਕੜੇ ਰੇਤਾ) ਬਰਾਮਦ ਹੋਏ। ਏ. ਐੱਸ. ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਨੰਬਰ 241 ਧਾਰਾ 21 (1) ਮਾਈਨਿੰਗ ਐਕਟ, 420/379 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਾਤ ਤੋਂ ਲਾਗੂ ਹੋਵੇਗਾ ਨਾਈਟ ਕਰਫ਼ਿਊ, ਜਾਣੋ ਜਾਰੀ ਹੋਏ ਹੋਰ ਦਿਸ਼ਾ-ਨਿਰਦੇਸ਼ਾਂ ਬਾਰੇ

Baljeet Kaur

This news is Content Editor Baljeet Kaur