ਨਾਜਾਇਜ਼ ਹਥਿਆਰ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

Saturday, Jun 06, 2020 - 01:31 PM (IST)

ਨਾਜਾਇਜ਼ ਹਥਿਆਰ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਤਰਨਤਾਰਨ (ਰਮਨ) : ਸੀ.ਆਈ.ਏ. ਸਟਾਫ ਨੇ ਇਕ ਦੇਸੀ ਪਿਸਤੌਲ ਅਤੇ 2 ਜਿੰਦਾ ਰੌਂਦ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ । ਪੁਲਸ ਵੱਲੋਂ ਇਸ ਸਬੰਧੀ ਥਾਣਾ ਚੋਹਲਾ ਸਾਹਿਬ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ।

ਇਹ ਵੀ ਪੜ੍ਹੋਂ : ਤਰਨਤਾਰਨ 'ਚ ਕੋਰੋਨਾ ਦਾ ਕਹਿਰ : ਹੁਣ ਦੁਬਈ ਤੋਂ ਪੁੱਜਾ ਵਿਅਕਤੀ ਨਿਕਲਿਆ ਕੋਰੋਨਾ ਪੀੜਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. (ਡੀ.) ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਐੱਸ.ਆਈ ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਪੁਲ ਮਰਹਾਣਾ ਵਿਖੇ ਗਸ਼ਤ ਕਰ ਰਹੇ ਸਨ ।ਇਸ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਗੁਰਜੀਤ ਸਿੰਘ ਉਰਫ ਗੀਤਾ, ਜਿਸ ਨੇ ਆਪਣੇ ਪਿੰਡ ਜੋਣੇਕੇ ਵਿਖੇ ਭਗੌੜੇ ਹਰਪ੍ਰੀਤ ਸਿੰਘ ਹੈਪੀ ਨੂੰ ਪਨਾਹ ਦਿੱਤੀ ਹੋਈ ਸੀ, ਦੇ ਘਰ ਛਾਪੇਮਾਰੀ ਕੀਤੀ ।ਇਸ ਦੌਰਾਨ ਹਰਪ੍ਰੀਤ ਸਿੰਘ ਹੈਪੀ ਨੂੰ ਇਕ ਦੇਸੀ ਪਿਸਤੌਲ 32 ਬੋਰ ਅਤੇ 2 ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਪੁਲਸ ਨੇ ਮੁਲਜ਼ਮ ਨੂੰ ਆਪਣੇ ਘਰ ਵਿਚ ਪਨਾਹ ਦੇਣ ਦੇ ਜੁਰਮ ਹੇਠ ਗੁਰਜੀਤ ਸਿੰਘ ਗੀਤਾ ਪੁੱਤਰ ਸਕੱਤਰ ਸਿੰਘ ਵਾਸੀ ਜੋਣੇਕੇ ਨੂੰ ਗ੍ਰਿਫਤਾਰ ਕਰਦੇ ਹੋਏ ਥਾਣਾ ਚੋਹਲਾ ਸਾਹਿਬ ਵਿਖੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਬਟਾਲਾ : ਜ਼ਮੀਨੀ ਝਗੜੇ ਦੇ ਚੱਲਦਿਆਂ ਗੁਆਂਢੀ ਦਾ ਬੇਰਹਿਮੀ ਨਾਲ ਕਤਲ

ਡੀ.ਐੱਸ.ਪੀ. ਕਮਲਜੀਤ ਸਿੰਘ ਅੋਲਖ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹੈਪੀ ਖਿਲਾਫ ਥਾਣਾ ਸਦਰ ਪੱਟੀ ਵਿਖੇ ਮਾਮਲਾ ਦਰਜ ਹੈ ਜੋ ਮਿਤੀ 28 ਜਨਵਰੀ ਨੂੰ ਪੁਲਸ ਗ੍ਰਿਫਤ ਤੋਂ ਫਰਾਰ ਹੋ ਗਿਆ ਸੀ, ਜਿਸ ਤਹਿਤ ਥਾਣਾ ਸਿਟੀ ਤਰਨ ਤਾਰਨ ਵਿਖੇ ਮਾਮਲਾ ਦਰਜ ਹੈ । ਇਸ ਮੌਕੇ ਸਬ ਇੰਸਪੈਕਟਰ ਸੁਖਦੇਵ ਸਿੰਘ, ਏ.ਐੱਸ.ਆਈ ਕਰਤਾਰ ਸਿੰਘ, ਏ.ਐੱਸ.ਆਈ. ਹਰਪਾਲ ਸਿੰਘ, ਏ.ਐੱਸ.ਆਈ ਗੁਰਭੇਜ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋਂ : ਮੋਗੇ 'ਚ ਦਿਲ ਦਹਿਲਾਅ ਦੇਣ ਵਾਲਾ ਹਾਦਸਾ, 19 ਸਾਲਾ ਲੜਕੀ ਨੂੰ ਮਿਲੀ ਖ਼ੌਫ਼ਨਾਕ ਮੌਤ


author

Baljeet Kaur

Content Editor

Related News