ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ 4 ਕਾਬੂ, ਇਕ ਫ਼ਰਾਰ

10/23/2020 10:10:16 AM

ਤਰਨਤਾਰਨ (ਰਾਜੂ,ਬਲਵਿੰਦਰ ਕੌਰ)- ਜ਼ਿਲਾ ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ.ਪੀ. (ਆਈ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਖੇਮਕਰਨ ਦੇ ਏ.ਐੱਸ.ਆਈ. ਕੁਲਬੀਰ ਸਿੰਘ ਨੇ ਮੁਖਬਰ ਦੀ ਇਤਲਾਹ 'ਤੇ ਅਵਤਾਰ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਮੀਆਂਵਾਲਾ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਅਤੇ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਬਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਅਤੇ ਲਾਭ ਸਿੰਘ ਪੁੱਤਰ ਵੱਸਣ ਸਿੰਘ ਵਾਸੀਆਨ ਘੁਰਕਵਿੰਡ ਨੂੰ 5250 ਮਿਲੀਲੀਟਰ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। 

ਇਹ ਵੀ ਪੜ੍ਹੋ : ਕੇਂਦਰ ਨੇ ਅਮਰਿੰਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਹਲਕੇ 'ਚ ਲਿਆ

ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਗੁਰਦਾਸ ਸਿੰਘ ਨੇ ਸੱਜਣ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਨੂੰ 50 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਜਦ ਕਿ ਗੁਰਦੇਵ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਦੇ ਘਰ ਵਿਚੋਂ ਪੁਲਸ ਨੇ 200 ਲੀਟਰ ਲਾਹਣ ਬਰਾਮਦ ਕੀਤੀ। ਉਕਤ ਵਿਅਕਤੀਆਂ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੱਸਦੇ-ਖੇਡਦੇ ਪਰਿਵਾਰ 'ਚ ਪਏ ਕੀਰਨੇ: ਕੰਮ ਤੋਂ ਵਾਪਸ ਆ ਰਹੇ ਪਤੀ-ਪਤਨੀ ਦੀ ਦਰਦਨਾਕ ਹਾਦਸੇ 'ਚ ਮੌਤ


Baljeet Kaur

Content Editor

Related News