ਕੋਵਿਡ-19 ਸਬੰਧੀ ਜ਼ਿਲੇ੍ਹ ਦੇ 1 ਲੱਖ 16 ਹਜ਼ਾਰ 787 ਵਿਅਕਤੀਆਂ ਦੀ ਕੀਤੀ ਗਈ ਜਾਂਚ

Saturday, Dec 26, 2020 - 12:52 PM (IST)

ਕੋਵਿਡ-19 ਸਬੰਧੀ ਜ਼ਿਲੇ੍ਹ ਦੇ 1 ਲੱਖ 16 ਹਜ਼ਾਰ 787 ਵਿਅਕਤੀਆਂ ਦੀ ਕੀਤੀ ਗਈ ਜਾਂਚ

ਤਰਨਤਾਰਨ (ਰਮਨ): ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ’ਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹÄ 116787 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ’ਚੋਂ 113769 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 601 ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ’ਚ ਹੁਣ ਤੱਕ 2094 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1981 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਦਸੰਬਰ ਨੂੰ ਜਾਂਚ ਲਈ ਅੰਮਿ੍ਰਤਸਰ ਲੈਬ ’ਚ ਭੇਜੇ ਗਏ 845 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 03 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 604 ਸੈਂਪਲ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 10 ਰਹਿ ਗਈ ਹੈ, ਜਿੰਨ੍ਹਾਂ ’ਚੋਂ 06 ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ’ਚ ਦਾਖਲ ਹਨ।

ਇਹ ਵੀ ਪੜ੍ਹੋ : ਰਿਸ਼ਤਿਆਂ ’ਤੇ ਲੱਗਾ ਦਾਗ਼, ਗੁਰਦਾਸਪੁਰ ’ਚ ਹਵਸੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਕੀਤਾ ਗਰਭਵਤੀ


author

Baljeet Kaur

Content Editor

Related News