ਜ਼ਮੀਨੀ ਝਗੜੇ ਕਾਰਣ ਹੋਏ ਕਤਲ ''ਚ ਲੋੜੀਂਦਾ ਮੁਲਜ਼ਮ ਪੁਲਸ ਨੇ ਦਬੋਚਿਆ

03/12/2020 2:53:43 PM

ਤਰਨਤਾਰਨ (ਬਲਵਿੰਦਰ ਕੌਰ, ਰਾਜੂ) : ਜ਼ਿਲਾ ਤਰਨਤਾਰਨ ਅਧੀਨ ਆਉਂਦੇ ਪਿੰਡ ਜੋੜ ਸਿੰਘ ਵਾਲਾ ਵਿਖੇ ਜ਼ਮੀਨੀ ਝਗੜੇ ਕਾਰਣ 24 ਫਰਵਰੀ ਨੂੰ ਹੋਏ ਕਤਲ ਦੇ ਮਾਮਲੇ 'ਚ ਥਾਣਾ ਸਦਰ ਪੱਟੀ ਦੀ ਪੁਲਸ ਨੇ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਐੱਸ. ਐੱਚ. ਓ. ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਜੋੜ ਸਿੰਘ ਵਾਲਾ ਵਿਖੇ ਜ਼ਮੀਨੀ ਝਗੜੇ ਕਾਰਣ ਹੋਏ ਖੂਨੀ ਤਕਰਾਰ 'ਚ ਚੱਲੀ ਗੋਲੀ ਨਾਲ ਸੰਤੋਖ ਸਿੰਘ ਪੁੱਤਰ ਦਰਸ਼ਨ ਸਿੰਘ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਸਬੰਧੀ ਮੁਦਈ ਸੁਖਰਾਜ ਸਿੰਘ ਪੁੱਤਰ ਦਾਰਾ ਸਿੰਘ ਦੇ ਬਿਆਨਾਂ 'ਤੇ ਗੁਰਪ੍ਰਤਾਪ ਸਿੰਘ ਉਰਫ ਕਾਲਾ ਪੁੱਤਰ ਹਰਭਜਨ ਸਿੰਘ ਵਾਸੀ ਆਸਲ ਸਮੇਤ ਹੋਰਨਾਂ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ, ਜਿਸ 'ਚ ਮੁਲਜ਼ਮ ਫਰਾਰ ਚੱਲੇ ਆ ਰਹੇ ਹਨ। ਅੱਜ ਪੁਲਸ ਪਾਰਟੀ ਨੇ ਹੱਤਿਆ 'ਚ ਸ਼ਾਮਲ ਗੁਰਪ੍ਰਤਾਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਆਸਲ ਨੂੰ ਵਾਰਦਾਤ 'ਚ ਵਰਤੀ ਗਈ 12 ਬੋਰ ਡਬਲ ਬੈਰਲ ਰਾਈਫਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੇ ਕੋਲੋਂ ਜ਼ਮੀਨ ਵਾਹੁਣ ਲਈ ਵਰਤਿਆ ਟਰੈਕਟਰ ਸੋਨਾਲੀਕਾ ਸਮੇਤ ਹੱਲਾਂ ਵੀ ਬਰਾਮਦ ਕਰ ਲਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰ ਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਜਦ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।


Baljeet Kaur

Content Editor

Related News