ਮਾਮੂਲੀ ਤਕਰਾਰ ਦੇ ਚੱਲਦਿਆਂ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ

07/05/2020 2:52:04 PM

ਤਰਨਤਾਰਨ (ਰਾਜੂ) : ਥਾਣਾ ਸਿਟੀ ਤਰਨਤਾਰਨ ਪੁਲਸ ਨੇ ਮਾਮੂਲੀ ਤਕਰਾਰ ਦੇ ਚੱਲਦਿਆਂ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਨਿਰਮਲ ਸਿੰਘ ਪੁੱਤਰ ਨੰਦ ਸਿੰਘ ਵਾਸੀ ਮੁਰਾਦਪੁਰ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ 'ਚ ਮੌਜੂਦ ਸੀ ਤਾਂ ਕੁਝ ਲੋਕ ਹਥਿਆਰਾਂ ਸਮੇਤ ਉਸ ਦੇ ਘਰ 'ਚ ਦਾਖਲ ਹੋਏ ਅਤੇ ਹਮਲਾ ਕਰਦਿਆਂ ਉਸ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਉਸ ਵਲੋਂ ਰੌਲਾ ਪਾਉਣ 'ਤੇ ਉਕਤ ਵਿਅਕਤੀ ਫਰਾਰ ਹੋ ਗਏ। ਵਜ੍ਹਾ ਇਹ ਕਿ ਉਹ ਆਪਣੀ ਕਾਰ 'ਤੇ ਸਵਾਰ ਹੋ ਕੇ ਆਪਣੇ ਘਰ ਆ ਰਿਹਾ ਸੀ ਪਰ ਮੀਂਹ ਪੈਣ ਕਰਕੇ ਰਸਤੇ 'ਚ ਪਾਣੀ ਖੜ੍ਹਾ ਹੋਣ ਕਰਕੇ ਜਦ  ਉਹ ਲੰਘਿਆ ਤਾਂ ਗੰਦੇ ਪਾਣੀ ਦੇ ਛਿੱਟੇ ਉਕਤ ਵਿਅਕਤੀਆਂ 'ਤੇ ਪੈ ਗਏ। ਜਿਸ ਦੀ ਰੰਜਿਸ਼ ਰੱਖਦਿਆਂ ਉਕਤ ਵਿਅਕਤੀਆਂ ਨੇ ਉਸ ਉਪਰ ਹਮਲਾ ਕੀਤਾ। 

ਇਹ ਵੀ ਪੜ੍ਹੋਂ : ਘਰ ਛੱਡ ਕੇ ਗਈ 14 ਸਾਲਾ ਕੁੜੀ ਨੇ ਬਿਆਨ ਕੀਤੀ ਰੂਹ ਕੰਬਾਊ ਦਾਸਤਾਨ, ਇੰਝ ਚੜ੍ਹੀ ਸੀ ਦਲਾਲਾਂ ਦੇ ਹੱਥ

ਇਸ ਸਬੰਧੀ ਏ.ਐੱਸ.ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਜੁਝਾਰ ਸਿੰਘ ਉਰਫ ਜੱਜ, ਸਰਵਣ ਸਿੰਘ, ਸਿਮਰਜੀਤ ਸਿੰਘ, ਸੁਖਚੈਨ ਸਿੰਘ ਉਰਫ ਚੈਨਾ, ਸਰਬਜੀਤ ਸਿੰਘ, ਅਮਨਦੀਪ ਸਿੰਘ, ਕੰਵਲ, ਬਗੀਚਾ, ਸ਼ੀਲੂ ਅਤੇ ਕੱਟਾ ਵਾਸੀਆਨ ਤਰਨਤਾਰਨ ਖਿਲਾਫ ਮੁਕੱਦਮਾ ਨੰਬਰ 202 ਧਾਰਾ 452/323/325/506/148/149 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਹਵਸ ਦੇ ਅੰਨ੍ਹਿਆ ਨੇ ਬਜ਼ੁਰਗ ਜਨਾਨੀ ਨੂੰ ਵੀ ਨਹੀਂ ਬਕਸ਼ਿਆ, ਕੀਤਾ ਗੈਂਗਰੇਪ


Baljeet Kaur

Content Editor

Related News