ਮਾਮੂਲੀ ਤਕਰਾਰ ਦੇ ਚੱਲਦਿਆਂ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਕੇਸ ਦਰਜ

09/15/2020 10:47:19 AM

ਤਰਨਤਾਰਨ (ਰਾਜੂ) : ਥਾਣਾ ਸਰਹਾਲੀ ਪੁਲਸ ਨੇ ਮਾਮੂਲੀ ਤਕਰਾਰ ਦੇ ਚੱਲਦਿਆਂ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਲੱਖਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸਰਹਾਲੀ ਕਲਾਂ ਨੇ ਦੱਸਿਆ ਕਿ ਬੀਤੀ ਸ਼ਾਮ ਪਿੰਡ ਦੇ ਹੀ ਕੁਝ ਲੋਕਾਂ ਨੇ ਉਸ ਦੇ ਘਰ ਦੇ ਬਾਹਰ ਲੱਗੇ ਟਰਾਂਸਫਾਰਮਰ ਤੋਂ ਆਪਣਾ ਵੈਲਡਿੰਗ ਸੈੱਟ ਲਗਾ ਕੇ ਉਸ ਦੀ ਲਾਈਟ ਬੰਦ ਕਰ ਦਿੱਤੀ। ਜਦ ਉਸ ਨੇ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਹਮਸਲਾਹ ਹੋ ਕੇ ਉਸ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਰਿਵਾਲਵਰ ਨਾਲ ਹਵਾਈ ਫਾਇਰ ਵੀ ਕੀਤੇ। 

ਇਹ ਵੀ ਪੜ੍ਹੋ : ਪੰਜਾਬ 'ਚ ਨਸ਼ੇ ਦਾ ਕਹਿਰ ਬਾਦਸਤੂਰ ਜਾਰੀ, ਹੁਣ ਚਿੱਟੇ ਦੀ ਓਵਰਡੋਜ਼ ਕਾਰਨ ਜਵਾਨ ਕੁੜੀ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਉਸ ਵਲੋਂ ਰੌਲਾ ਪਾਉਣ 'ਤੇ ਉਕਤ ਵਿਅਕਤੀ ਭੱਜ ਗਏ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਸਰਹਾਲੀ ਵਿਖੇ ਦਾਖਲ ਕਰਵਾਇਆ। ਇਸ ਸਬੰਧੀ ਏ.ਐੱਸ.ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਗੁਰਜੀਤ ਸਿੰਘ, ਕਹਲਾ ਸਿੰਘ, ਗੁਰਪ੍ਰੀਤ ਸਿੰਘ, ਕਾਕਾ ਫੌਜੀ, ਗੁਰਜੰਟ ਸਿੰਘ, ਰੂਪਾ, ਕੁਲਦੀਪ ਸਿੰਘ ਵਾਸੀਆਨ ਸਰਹਾਲੀ ਕਲਾਂ ਖਿਲਾਫ ਮੁਕੱਦਮਾ ਨੰਬਰ 249 ਧਾਰਾ 324/323/336/148/149 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬਜ਼ੁਰਗ ਗ੍ਰੰਥੀ 'ਤੇ ਪੁੱਤਾਂ ਢਾਹਿਆ ਕਹਿਰ, ਤੋਹਮਤਾਂ ਲਗਾ ਕੇ ਕੱਢਿਆ ਘਰੋਂ (ਵੀਡੀਓ)


Baljeet Kaur

Content Editor

Related News