ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਨੇ ਬੂਟ ਪਾਲਿਸ਼ ਕਰ ਸਾੜੀ ਮੋਦੀ ਸਰਕਾਰ ਦੀ ਅਰਥੀ

Tuesday, Jan 12, 2021 - 03:29 PM (IST)

ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਨੇ ਬੂਟ ਪਾਲਿਸ਼ ਕਰ ਸਾੜੀ ਮੋਦੀ ਸਰਕਾਰ ਦੀ ਅਰਥੀ

ਤਰਨਤਾਰਨ (ਰਮਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦੇ ਕਰੋੜਾਂ ਨੌਜਵਾਨ ਹਾਲੇ ਤੱਕ ਬੇਰੁਜ਼ਗਾਰ ਘੁੰਮ ਰਹੇ ਹਨ। ਨੌਜਵਾਨਾਂ ਨੂੰ ਪੜ੍ਹ ਲਿਖ ਕੇ ਵੀ ਰੁਜ਼ਗਾਰ ਨਹੀਂ ਮਿਲ ਰਿਹਾ, ਇਸ ਦੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਮੋਦੀ ਸਰਕਾਰ ਹੈ। ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਅਤੇ ਦੇਸ਼ ਨੂੰ ਤਬਾਹ ਕਰਨ ਵੱਲ ਲੱਗੀ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨ.ਐੱਸ.ਯੂ.ਆਈ.) ਦੇ ਹਲਕਾ ਪ੍ਰਧਾਨ ਰਿਤਿਕ ਅਰੋੜਾ ਨੇ ਗੱਲਬਾਤ ਦੌਰਾਨ ਕੀਤਾ। 

ਇਹ ਵੀ ਪੜ੍ਹੋ : ਕੀ ਇਨਸਾਨਾਂ ’ਚ ਮਹਾਮਾਰੀ ਦਾ ਰੂਪ ਲੈ ਸਕਦਾ ਹੈ ਬਰਡ ਫਲੂ? ਜਾਣਨ ਲਈ ਪੜ੍ਹੋ ਪੂਰੀ ਖ਼ਬਰ
PunjabKesari
ਨੈਸ਼ਨਲ ਯੂਥ-ਡੇ ਮੌਕੇ ਐੱਨ.ਐੱਸ.ਯੂ.ਆਈ. ਦੇ ਆਗੂਆਂ ਵਲੋਂ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੇ ਨਿਰਦੇਸ਼ਾਂ ਹੇਠ ਹਲਕਾ ਪ੍ਰਧਾਨ ਰਿਤਿਕ ਅਰੋੜਾ ਦੀ ਅਗਵਾਈ ’ਚ ਦੇਸ਼ ’ਚ ਵੱਧ ਰਹੀ ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਹੱਕਾਂ ਦੇ ਹੋ ਰਹੇ ਘਾਣ ਨੂੰ ਵੇਖਦਿਆਂ ਬੂਟ ਪਾਲਿਸ਼ ਕਰਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕੀਤਾ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨ ਕਰਦੇ ਹੋਏ ਸੱਚਖੰਡ ਰੋਡ ਸਥਿਤ ਸ਼ਮਸ਼ਾਨਘਾਟ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਰਿਤਿਕ ਅਰੋੜਾ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਨੇ ਚੋਣਾਂ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਜੋ ਵਾਅਦਾ ਕੀਤਾ ਸੀ, ਉਹ ਹਾਲੇ ਤੱਕ ਪੂਰਾ ਨਹੀਂ ਕੀਤਾ, ਜਿਸ ਕਾਰਨ ਨੌਜਵਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਨ.ਐੱਸ.ਯੂ.ਆਈ. ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਭਵਿੱਖ ’ਚ ਵੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਨੌਜਵਾਨਾਂ ਨੂੰ ਐੱਨ.ਐੱਸ.ਯੂੂ.ਆਈ. ਨਾਲ ਜੁੜ ਕੇ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਮਨੋਜ ਅਗਨੀਹੋਤਰੀ, ਕਮਲ ਸੱਚਦੇਵਾ, ਚੀਨੂ, ਕਨਵ ਵਢੇਰਾ, ਜਸਪਾਲ ਸਿੰਘ, ਸਾਹਿਲ, ਪਿ੍ਰੰਸ, ਗਗਨ, ਰਾਹੁਲ, ਅਮਿਤ ਸ਼ਰਮਾ ਤੇ ਹੋਰ ਨੌਜਵਾਨ ਵੱਡੀ ਗਿਣਤੀ ’ਚ ਹਾਜ਼ਰ ਸਨ। 

ਇਹ ਵੀ ਪੜ੍ਹੋ : 10 ਨਿੱਜੀ ਹਸਪਤਾਲਾਂ ਦੇ ਰਿਕਾਰਡ ਦੀ ਚੈਕਿੰਗ, 87 ਦੀ ਜਾਂਚ ਕਰੇਗੀ ਸਟੇਟ ਹੈਲਥ ਏਜੰਸੀ

PunjabKesari


author

Baljeet Kaur

Content Editor

Related News