ਪੁਲਸ ਨੇ 200 ਗ੍ਰਾਮ ਅਫੀਮ ਸਮੇਤ ਇਕ ਨੂੰ ਕੀਤਾ ਕਾਬੂ

07/14/2020 11:13:33 AM

ਤਰਨਤਾਰਨ (ਰਾਜੂ) : ਥਾਣਾ ਹਰੀਕੇ ਪੁਲਸ ਨੇ 200 ਗ੍ਰਾਮ ਅਫੀਮ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਏ. ਐੱਸ. ਆਈ. ਰਾਮ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਇੱਕ ਇੰਡੀਕਾ ਕਾਰ ਨੰਬਰ ਐੱਚ.ਆਰ.26. ਏ. ਐੱਸ.7213 ਸਵਾਰ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਲੇਕਿਨ ਕਾਰ ਸਵਾਰ ਪੁਲਸ ਪਾਰਟੀ ਨੂੰ ਵੇਖ ਕੇ ਕਾਰ 'ਚੋਂ ਉੱਤਰ ਕੇ ਭੱਜਣ ਲੱਗਾ ਜਿਸ ਨੂੰ ਪੁਲਸ ਪਾਰਟੀ ਨੇ ਦਬੋਚ ਲਿਆ ਅਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 200 ਗ੍ਰਾਮ ਅਫੀਮ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੂੰ ਪੁੱਤਰ ਗੁਰਮੀਤ ਸਿੰਘ ਵਾਸੀ ਕੋਟਲੀ ਵਸਾਵਾ ਸਿੰਘ ਵਜੋਂ ਹੋਈ। ਜਿਸ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪਡ਼ੋਂ : ਨਿਊਡ ਤਸਵੀਰਾਂ ਸਾਝੀਆਂ ਕਰ ਸੁਰਖੀਆਂ ਬਿਟੋਰਨ ਵਾਲੀ ਇਹ ਰੈਸਲਰ ਇਕ ਹੋਰ ਤਸਵੀਰ ਕਰਕੇ ਮੁੜ ਚਰਚਾ 'ਚ


Baljeet Kaur

Content Editor

Related News