ਜੌਹਲ ਢਾਏ ਵਾਲਾ ਦੇ ਪੁਲਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ

10/19/2020 3:12:26 PM

ਤਰਨਤਾਰਨ/ਗੋਇੰਦਵਾਲ ਸਾਹਿਬ (ਬਲਵਿੰਦਰ ਕੌਰ): ਪੁਲਸ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜੌਹਲ ਢਾਏ ਵਾਲਾ ਦੇ ਵਾਸੀ ਰਣਜੀਤ ਸਿੰਘ ਜੋ ਪੁਲਸ ਮੁਲਾਜ਼ਮ ਸੀ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਰਣਜੀਤ ਸਿੰਘ ਜੋ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਗੰਨਮੈਨ ਦੱਸਿਆ ਜਾਂਦਾ ਹੈ ਜੋ ਪਿਛਲੇ ਦਿਨੀਂ ਆਪਣੇ ਘਰ ਆਇਆ ਹੋਇਆ ਸੀ।

ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੀ ਜਾਂਚ 'ਚ ਅਕਾਲ ਤਖ਼ਤ ਸਾਹਿਬ ਨੂੰ ਢਾਲ ਬਣਾ ਕੇ ਵਰਤਿਆ ਗਿਆ: ਡਾ. ਬਲਜਿੰਦਰ ਸਿੰਘ

ਇਸ ਸਬੰਧੀ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੀ ਕਰਬਾਈਨ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਉਸ ਦੀ ਛਾਤੀ 'ਚ ਲੱਗ ਗਈ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮੌਕੇ 'ਤੇ ਪੁੱਜੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਬੇਟਾ ਅਤੇ ਇਕ ਬੇਟੀ ਛੱਡ ਗਿਆ ਹੈ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਪਏ ਕੀਰਨੇ : ਕਾਰਡ ਦੇਣ ਜਾ ਰਹੇ ਤਿੰਨ ਨੌਜਵਾਨਾਂ ਦੀ ਦਰਦਨਾਕ ਹਾਦਸੇ 'ਚ ਮੌਤ

Baljeet Kaur

This news is Content Editor Baljeet Kaur