ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਵਲੋ ਰੋਸ ਪ੍ਰਦਰਸ਼ਨ

Thursday, Jan 14, 2021 - 09:46 AM (IST)

ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਵਲੋ ਰੋਸ ਪ੍ਰਦਰਸ਼ਨ

ਤਰਨਤਾਰਨ (ਆਹਲੂਵਾਲੀਆ)- ਸੂਬਾ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਤਰਨਤਾਰਨ ਦੀਆਂ ਸਮੂਹ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦਫਤਰ ਤਰਨਤਾਰਨ ਅੱਗੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਧਾਨ ਏਟਕ ਅਜਮੇਰ ਸਿੰਘ ਕੱਲਾ, ਸੀ.ਮੀਤ ਪ੍ਰਧਾਨ ਸਰਬਜੀਤ ਸਿੰਘ ਪਨਬੱਸ ਯੂਨੀਅਨ, ਪ੍ਰਧਾਨ ਸਤਨਾਮ ਸਿੰਘ ਤੁਡ਼, ਸਕੱਤਰ ਨਿਰਭੈ ਸਿੰਘ, ਇੰਟਕ ਪ੍ਰਧਾਨ ਪਿਰਥੀਪਾਲ ਸਿੰਘ, ਕਰਮਚਾਰੀ ਦਲ ਦੇ ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬ ਰੋਡਵੇਜ਼ ਵਿਭਾਗ ਨੂੰ ਨਿੱਜੀ ਹੱਥਾਂ ’ਚ ਸੌਂਪਣ ਲਈ ਉਤਾਵਲੀ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇ ਸਮੁੱਚੇ ਮਹਿਕਮੇ ਨੂੰ ਸਰਕਾਰ ਨੇ ਬੰਦ ਕੀਤਾ ਜਾਂ ਪੀ.ਆਰ.ਟੀ.ਸੀ ਵਿਚ ਰਲੇਵੇਂ ਕੀਤਾ ਤਾਂ ਮੁਲਾਜ਼ਮ ਚੁੱਪ ਨਹੀਂ ਬੈਠਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਰੋਡਵੇਜ਼/ਪਨਬੱਸ ’ਚ ਕੰਮ ਕਰਦੇ ਸਮੂਹ ਠੇਕਾ/ਆਊਟਸੋਰਸਿੰਗ ਮੁਲਾਜ਼ਮਾਂ ਨੂੰ ਬਿਨਾ ਸ਼ਰਤ ਮਹਿਕਮੇ ’ਚ ਸਮੇਤ ਬੱਸਾਂ ਦੇ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ, ਕਿਸਾਨੀ ਅੰਦੋਲਨ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਤੁਰੰਤ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਆਦਿ। ਇਸ ਮੌਕੇ ਸਮਸ਼ੇਰ ਸਿੰਘ, ਗੁਰਵਿੰਦਰ ਪਾਲ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਅੰਗਰੇਜ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਸਰਬੱਤ ਸਿਹਤ ਬੀਮਾ ਯੋਜਨਾ ’ਚ ਘਪਲੇ ਦੀਆਂ ਪਰਤਾਂ ਖੁੱਲਣ ਲੱਗੀਆਂ


author

Baljeet Kaur

Content Editor

Related News