ਝੋਨੇ ਦੀ ਫਸਲ ਦੇ ਰੇਟ ਨੂੰ ਲੈ ਕੇ ਕਿਸਾਨਾਂ ''ਚ ਰੋਸ

09/20/2019 3:41:42 PM

ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ ਦੀ ਦਾਣਾ ਮੰਡੀ 'ਚ ਇਸ ਵਾਰ ਝੋਨੇ ਦੀ ਫਸਲ ਬਹੁਤ ਘੱਟ ਦੇਖਣ ਨੂੰ ਮਿਲ ਰਹੀ ਹੈ, ਜਿਸ ਦਾ ਕਾਰਨ ਹੜ੍ਹਾਂ ਦੀ ਮਾਰ ਹੈ। ਹੜ੍ਹ ਦੀ ਮਾਰ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਖਰਾਬ ਹੋ ਚੁੱਕੀ ਹੈ। ਝੋਨੇ ਦੀ ਫਸਲ ਦਾ ਘੱਟ ਰੇਟ ਮਿਲਣ ਕਾਰਨ ਕਿਸਾਨਾਂ 'ਚ ਵੀ ਰੋਸ ਪਾਇਆ ਜਾ ਰਿਹਾ ਹੈ। ਹਾਲਾਂਕਿ ਝੋਨੇ ਦੀ ਸਰਕਾਰੀ ਬੋਲੀ ਸ਼ੁਰੂ ਨਹੀਂ ਹੋਈ ਪਰ ਜੋ ਪ੍ਰਾਈਵੇਟ ਰੇਟ 2200 ਤੋਂ ਲੈ ਕੇ 2500 ਰੁਪਏ ਕੁਵਿੰਟਲ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਰੇਟ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਸਹੀ ਰੇਟ 3000 ਰੁਪਏ ਹੋਣਾ ਚਾਹੀਦਾ ਹੈ।  


Baljeet Kaur

Content Editor

Related News