ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ''ਚ ਪੁਲਸ ਨੇ 8 ਕਿਸਾਨਾਂ ਖਿਲਾਫ ਕੀਤਾ ਕੇਸ ਦਰਜ

11/15/2019 2:30:59 PM

ਤਰਨਤਾਰਨ (ਬਲਵਿੰਦਰ ਕੌਰ) : ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਜ਼ਿਲਾ ਤਰਨਤਾਰਨ ਦੀ ਪੁਲਸ ਨੇ 8 ਕਿਸਾਨਾਂ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. (ਆਈ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਲਾਭ ਸਿੰਘ ਪੁੱਤਰ ਸਿੱਪਾ ਸਿੰਘ ਵਾਸੀ ਪੱਖੋਕੇ, ਅਰਵਿੰਦਰਪਾਲ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪੱਖੋਕੇ, ਬਲਜਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰੂੜੇ ਆਸਲ, ਥਾਣਾ ਖੇਮਕਰਨ ਪੁਲਸ ਨੇ ਬੰਤਾ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਭੂਰਾ ਕੋਹਨਾ, ਥਾਣਾ ਝਬਾਲ ਪੁਲਸ ਨੇ ਜੋਗਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪੱਧਰੀ ਕਲਾਂ, ਸੁਖਦੇਵ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪੱਧਰੀ, ਸੁਖਚੈਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭੋਜੀਆਂ, ਸੁਖਦੇਵ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਭੋਜੀਆਂ ਖਿਲਾਫ ਪਰਾਲੀ ਨੂੰ ਅੱਗ ਲਾਉਣ ਅਤੇ ਜ਼ਿਲਾ ਮੈਜਿਸਟ੍ਰੇਟ ਤਰਨਤਾਰਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਹੈ।

Baljeet Kaur

This news is Content Editor Baljeet Kaur