ਤਰਨਤਾਰਨ ਤੋਂ ਸੁਲਤਾਨਪੁਰ ਲੋਧੀ ਲਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋਇਆ ਨਗਰ ਕੀਰਤਨ

10/13/2019 10:47:41 AM

ਤਰਨਤਾਰਨ (ਰਮਨ,ਆਹਲੂਵਾਲੀਆ,ਵਾਲੀਆ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸੁਲਤਾਨਪੁਰ ਲੋਧੀ ਲਈ ਇਕ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਇਆ। ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਸ ਵਿਸ਼ੇਸ਼ ਨਗਰ ਕੀਰਤਨ ਦੀ ਸੁਲਤਾਨਪੁਰ ਲੋਧੀ ਵਿਖੇ ਪੁੱਜਣ ਤੱਕ ਰਸਤੇ 'ਚ ਥਾਂ-ਥਾਂ 'ਤੇ ਲੰਗਰਾਂ ਦਾ ਪ੍ਰਬੰਧ ਸੰਗਤਾਂ ਵੱਲੋਂ ਕੀਤਾ ਗਿਆ।

ਅੱਜ ਸਵੇਰੇ ਕਰੀਬ 9 ਵਜੇ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ। ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਬਲਵਿੰਦਰ ਸਿੰਘ ਉਬੋਕੇ, ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ, ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਬਾਬਾ ਦਵਿੰਦਰ ਸਿੰਘ ਸ਼ਹਾਬਪੁਰ ਵਾਲੇ, ਗਿ. ਸੁਖਜਿੰਦਰ ਸਿੰਘ, ਬਾਬਾ ਸ਼ੁਬੇਗ ਸਿੰਘ ਜੀ ਗੋਇੰਦਵਾਲ ਸਾਹਿਬ ਵਾਲੇ, ਨਿਰਮਲ ਸਿੰਘ, ਸ਼ਮਸ਼ੇਰ ਸਿੰਘ ਦੋਵੇਂ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਹੈੱਡ ਗ੍ਰੰਥੀ ਗੁਰਜੰਟ ਸਿੰਘ, ਅਮਰਿੰਦਰ ਸਿੰਘ ਨੀਨਾ, ਅਰਜਿੰਦਰ ਸਿੰਘ ਬੇਦੀ, ਹੀਰਾ ਸਿੰਘ, ਪੱਪੂ ਫੱਟਿਆਂ ਵਾਲੇ, ਬਾਬਾ ਪ੍ਰਸ਼ੋਤਮ ਸਿੰਘ ਜਥੇਦਾਰ ਤੋਂ ਇਲਾਵਾ ਸ਼ਹਿਰ ਦੀਆਂ ਸੰਗਤਾਂ ਇਸ ਨਗਰ ਕੀਰਤਨ ਦੇ ਨਾਲ ਬੱਸਾਂ, ਕਾਰਾ, ਟਰੱਕਾਂ ਆਦਿ ਵਾਹਨਾਂ 'ਚ ਸਵਾਰ ਹੋ ਰਵਾਨਾ ਹੋਏ। ਨਗਰ ਕੀਰਤਨ ਦੇ ਅੱਗੇ-ਅੱਗੇ ਗੱਤਕਾ ਪਾਰਟੀਆਂ ਵੱਲੋਂ ਜਿਥੇ ਆਪਣੇ ਜੌਹਰ ਵਿਖਾਏ ਗਏ। ਉਥੇ ਸਕੂਲੀ ਬੱਚਿਆਂ ਵੱਲੋਂ ਬੈਂਡ ਰਾਹੀਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਹਿਰ ਦੀਆਂ ਸਮੂਹ ਸੇਵਾ ਸੋਸਾਇਟੀਆਂ ਦੇ ਮੈਂਬਰਾਂ ਨੇ ਇਸ ਨਗਰ ਕੀਰਤਨ 'ਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।


Baljeet Kaur

Content Editor

Related News