ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ, 4 ਨਾਮਜ਼ਦ

12/19/2020 10:01:42 AM

ਤਰਨਤਾਰਨ (ਰਾਜੂ)- ਥਾਣਾ ਸਦਰ ਤਰਨਤਾਰਨ ਪੁਲਸ ਨੇ ਪਿੰਡ ਸੰਘੇ ਵਿਖੇ ਨਵੇਂ ਬਣ ਰਹੇ ਪਹੇ ਦੀ ਰੰਜਿਸ਼ ਦੇ ਚੱਲਦਿਆਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਚਲਾਉਣ ਦੇ ਦੋਸ਼ ਹੇਠ 4 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਜਸਪਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਸੰਘੇ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਖੇਤਾਂ ਵਿਚ ਕਣਕ ਨੂੰ ਪਾਣੀ ਲਗਾਉਣ ਲਈ ਗਿਆ ਸੀ ਅਤੇ ਉਸ ਦੇ ਭਤੀਜੇ ਗੁਰਪ੍ਰੀਤ ਸਿੰਘ, ਲਵਦੀਪ ਸਿੰਘ ਪੁੱਤਰਾਨ ਹਰਜਿੰਦਰ ਸਿੰਘ ਆਪਣੀ ਮੌਜੂਦਗੀ ਵਿਚ ਇੱਟਾਂ ਦਾ ਪਹਿਆ ਬਣਵਾ ਰਹੇ ਸੀ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਪੰਜਾਬ ਦੇ ਕਿਸਾਨਾਂ ਨੂੰ ਇਨਸਾਫ ਨਾ ਦੇਣ ’ਤੇ ਉਜੜ ਸਕਦੀ ਹੈ ਭਾਜਪਾ ਦੀ ‘ਸਿਆਸੀ ਖੇਤੀ’!

ਇਸੇ ਦੌਰਾਨ ਪਿੰਡ ਦੇ ਹੀ ਲਵਜੀਤ ਸਿੰਘ, ਸੋਨੂੰ, ਪ੍ਰੀਤਮ ਸਿੰਘ ਅਤੇ ਅਮਰੀਕ ਸਿੰਘ ਮਾਰੂ ਹਥਿਆਰਾਂ ਨਾਲ ਲੈੱਸ ਹੋ ਕੇ ਆ ਗਏ ਅਤੇ ਆਉਂਦਿਆਂ ਹੀ ਪਹਿਆ ਬਣਾਉਣ ਤੋਂ ਰੋਕ ਦਿੱਤਾ। ਉਕਤ ਵਿਅਕਤੀਆਂ ਨੇ ਆਪਣੇ ਆਪਣੇ ਹਥਿਆਰਾਂ ਨਾਲ ਸਾਡੇ ਉਪਰ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਅਸੀਂ ਲੁਕ ਕੇ ਆਪਣੀ ਜਾਨ ਬਚਾਈ ਅਤੇ ਉਕਤ ਵਿਅਕਤੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ’ਤੇ ਲਵਜੀਤ ਸਿੰਘ ਪੁੱਤਰ ਅਮਰੀਕ ਸਿੰਘ, ਸੋਨੂੰ ਪੁੱਤਰ ਪ੍ਰੀਤਮ ਸਿੰਘ, ਪ੍ਰੀਤਮ ਸਿੰਘ ਪੁੱਤਰ ਅਜੀਤ ਸਿੰਘ ਅਤੇ ਅਮਰੀਕ ਸਿੰਘ ਪੁੱਤਰ ਅਜੀਤ ਸਿੰਘ ਵਾਸੀਆਨ ਸੰਘੇ ਖ਼ਿਲਾਫ਼ ਮੁਕੱਦਮਾ ਨੰਬਰ 319 ਧਾਰਾ 336/506/34 ਆਈ.ਪੀ.ਸੀ., 25/27/54/59 ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

 


Baljeet Kaur

Content Editor

Related News