ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

10/22/2020 3:59:29 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ): ਥਾਣਾ ਸਿਟੀ ਪੱਟੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਏ.ਐੱਸ.ਆਈ. ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸੋਨੂੰ ਪੁੱਤਰ ਤਰਸੇਮ ਸਿੰਘ ਵਾਸੀ ਵਾੜਾ ਤੇਲੀਆਂ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਧੰਦਾ ਕਰਦਾ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਲਾਹੌਰ ਚੌਂਕ ਵਿਖੇ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰੀ ਮੋਟਰ ਸਾਈਕਲ ਸਵਾਰ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਜੋ ਕਿ ਮੋਟਰ ਸਾਈਕਲ ਦੇ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ ਅਤੇ ਮੋਟਰ ਸਾਈਕਲ ਚੋਰੀ ਦਾ ਪਾਇਆ ਗਿਆ। ਜਿਸ 'ਤੇ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 250 ਧਾਰਾ 379/411 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਖ਼ਿਲਾਫ਼ ਦਸਤਾਰਾਂ ਦੀ ਬੇਅਦਬੀ ਦੇ ਮਾਮਲੇ 'ਚ ਨਿਹੰਗ ਸਿੰਘ ਨੇ ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ


Baljeet Kaur

Content Editor

Related News