ਜ਼ਹਿਰੀਲੀ ਸ਼ਰਾਬ ਦੇ ਮਾਮਲੇ ''ਚ ਲੋੜੀਂਦੇ ਸਮੱਗਲਰ ਨੂੰ ਪਨਾਹ ਦੇਣ ਵਾਲਿਆਂ ਖਿਲਾਫ ਪੁਲਸ ਨੇ ਮਾਮਲਾ ਕੀਤਾ ਦਰਜ

08/08/2020 10:12:03 AM

ਤਰਨਤਾਰਨ (ਰਾਜੂ,ਬਲਵਿੰਦਰ ਕੌਰ) : ਜ਼ਹਿਰੀਲੀ ਸ਼ਰਾਬ ਤਿਆਰ ਕਰਕੇ ਵੇਚਣ ਦੇ ਮਾਮਲੇ 'ਚ ਨਾਮਜ਼ਦ ਸਮੱਗਲਰ ਨੂੰ ਆਪਣੇ ਆਪਣੇ ਘਰਾਂ 'ਚ ਪਨਾਹ ਦੇਣ ਦੇ ਦੋਸ਼ ਹੇਠ ਥਾਣਾ ਸਦਰ ਤਰਨਤਾਰਨ ਪੁਲਸ ਨੇ 8 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਵੱਡੀ ਗਿਣਤੀ 'ਚ ਮੌਤਾਂ ਹੋ ਗਈਆਂ ਸਨ। ਜਿਸ ਬਾਬਤ ਥਾਣਾ ਸਦਰ ਤਰਨਤਾਰਨ 'ਚ ਮੁਕੱਦਮਾ ਨੰਬਰ 253 ਧਾਰਾ 304/307/328/120ਬੀ-ਆਈ.ਪੀ.ਸੀ . ਤਹਿਤ ਕੇਸ ਦਰਜ ਕਰਕੇ ਇਸ ਕੇਸ ਵਿਚ ਮੁੱਖ ਮੁਲਜ਼ਮ ਰਸ਼ਪਾਲ ਸਿੰਘ ਉਰਫ ਸ਼ਾਲੂ ਪੁੱਤਰ ਬੂਟਾ ਸਿੰਘ ਵਾਸੀ ਢੋਟੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪਰ ਉਕਤ ਮੁਲਜ਼ਮ ਕਾਫੀ ਸਮੇਂ ਤੱਕ ਪੁਲਸ ਤੋਂ ਭਗੌੜਾ ਰਿਹਾ। 

ਇਹ ਵੀ ਪੜ੍ਹੋਂ : ਨਾਬਾਲਗ ਪ੍ਰੇਮਿਕਾ ਨਾਲ ਸਰੀਰਕ ਸਬੰਧ ਬਣਾ ਕੀਤਾ ਵਿਆਹ ਤੋਂ ਇਨਕਾਰ, ਮਿਲੀ ਖੌਫ਼ਨਾਕ ਸਜ਼ਾ

ਇਸ ਦੀ ਜਾਂਚ ਕਰਨ ਉਪਰੰਤ ਪਤਾ ਚੱਲਿਆ ਕਿ ਮਨਪ੍ਰੀਤ ਸਿੰਘ ਉਰਫ ਮਨੂੰ ਪੁੱਤਰ ਹਰਦਿਆਲ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ, ਲਖਵਿੰਦਰ ਕੌਰ ਉਰਫ ਲੱਖੋ ਪਤਨੀ ਕਸ਼ਮੀਰ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ, ਮੰਗਾ ਸਿੰਘ ਪੁੱਤਰ ਗੁਰਾ ਸਿੰਘ, ਰਾਜਾ ਪੁੱਤਰ ਗੁਰਾ ਸਿੰਘ, ਨਿੰਦਰ ਕੌਰ ਪਤਨੀ ਲੇਟ ਮੰਗਲ ਸਿੰਘ, ਗੁਰਾ ਸਿੰਘ ਪੁੱਤਰ ਨਰੈਣ ਸਿੰਘ ਵਾਸੀਆਨ ਚੋਹਲਾ ਸਾਹਿਬ, ਬਲਕਾਰ ਸਿੰਘ ਉਰਫ ਬੇਲਦਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਪੱਧਰੀ ਅਤੇ ਨਿਸ਼ਾਨ ਸਿੰਘ ਪੁੱਤਰ ਬੀਰ ਸਿੰਘ ਵਾਸੀ ਨੂਰਦੀ ਨੇ ਰਸ਼ਪਾਲ ਵਿਚ ਉਰਫ ਸ਼ਾਲੂ ਨੂੰ ਆਪਣੇ ਆਪਣੇ ਘਰਾਂ ਵਿਚ ਲੁਕਾ ਕੇ ਪਨਾਹ ਦਿੱਤੀ ਅਤੇ ਕਾਨੂੰਨ ਨੂੰ ਗੁੰਮਰਾਹ ਕੀਤਾ ਹੈ। ਜਿਸ ਸਬੰਧੀ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 260 ਧਾਰਾ 212/216/120ਬੀ-ਆਈ.ਪੀ.ਸੀ . ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਦੀ ਕਰਤੂਤ: ਅੱਧੀ ਰਾਤ ਨੂੰ ਘਰ 'ਚ ਦਾਖ਼ਲ ਹੋ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ


Baljeet Kaur

Content Editor

Related News