ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਅਗਵਾ ਕਰਕੇ ਕੀਤਾ ਜ਼ਖ਼ਮੀ, ਕੇਸ ਦਰਜ

12/26/2020 10:05:26 AM

ਤਰਨਤਾਰਨ (ਰਾਜੂ,ਬਲਵਿੰਦਰ ਕੌਰ): ਥਾਣਾ ਖਾਲੜਾ ਪੁਲਸ ਨੇ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਅਗਵਾ ਕਰਕੇ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 5 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਗੁਰਲਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਹਿਮੂਦਪੁਰ ਦੱਸਿਆ ਕਿ ਉਨ੍ਹਾਂ ਦਾ ਪਿੰਡ ਦੇ ਹੀ ਕੁਝ ਲੋਕਾਂ ਨਾਲ ਪੁਰਾਣਾ ਝਗੜਾ ਚੱਲਦਾ ਹੈ। 

ਇਹ ਵੀ ਪੜ੍ਹੋ – 85 ਸਾਲਾ ਕਿਸਾਨ ਅੰਦੋਲਨਕਾਰੀ ਬੀਬੀ ਮਦਰ ਇੰਡੀਆ ਐਵਾਰਡ ਨਾਲ ਸਨਮਾਨਿਤ

ਇਸੇ ਰੰਜਿਸ਼ ਦੇ ਚੱਲਦਿਆਂ ਉਕਤ ਲੋਕਾਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਫਿਰ ਉਸ ਉਪਰ ਗੋਲੀਆਂ ਚਲਾਈਆਂ ਅਤੇ ਉਸ ਨੂੰ ਜਾਨੋਂ ਮਾਰਨ ਦੀ ਨੀਯਤ ਨਾਲ ਜ਼ਖ਼ਮੀ ਕਰ ਦਿੱਤਾ ਅਤੇ ਉਸ ਦਾ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਹਰਮਨਦੀਪ ਸਿੰਘ ਪੁੱਤਰ ਜਗਜੀਤ ਸਿੰਘ, ਪ੍ਰਤਾਪ ਸਿੰਘ ਪੁੱਤਰ ਸੁਖਦੇਵ ਸਿੰਘ, ਸਿਮਰਨਜੀਤ ਸਿੰਘ ਪੁੱਤਰ ਗੁਰਦੇਵ ਸਿੰਘ, ਗੁਰਬਾਜ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਵਾਂ ਤਾਰਾ ਸਿੰਘ ਖਿਲਾਫ ਮੁਕੱਦਮਾ ਨੰਬਰ 146 ਧਾਰਾ 307/364/326/341/379/148/149 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ –  ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ


Baljeet Kaur

Content Editor

Related News